ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ (ਸੁਧਾਰ ਘਰ) ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

Spread the love

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤਿਵਿਧੀ ਰੋਕਣ ਲਈ ਸਰਚ ਆਪਰੇਸ਼ਨ ਚਲਾਇਆ ਗਿਆ। ਡਾ. ਅਖਿਲ ਚੌਧਰੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਰਚ ਆਪਰੇਸ਼ਨ ਪੂਰੀ ਯੋਜਨਾ ਨਾਲ ਕਰਵਾਇਆ ਗਿਆ ਤਾਂ ਜੋ ਜੇਲ੍ਹ ਅੰਦਰ ਨਸ਼ਾ ਤਸਕਰੀ, ਗੈਂਗਸਟਰਵਾਦ, ਗੈਰਕਾਨੂੰਨੀ ਸਮਾਨ, ਮੋਬਾਈਲ ਜਾਂ ਹੋਰ ਮਨਾਹੀ-ਸ਼ੁਦਾ ਚੀਜ਼ਾਂ ਦੀ ਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ ’ਤੇ ਸਖ਼ਤ ਨਿਗਰਾਨੀ ਬਹੁਤ ਜ਼ਰੂਰੀ ਹੈ, ਕਿਉਂਕਿ ਅਕਸਰ ਇਹ ਥਾਵਾਂ ਨਸ਼ਾ ਤਸਕਰੀ ਦੇ ਲੁਕਵੇਂ ਕੇਂਦਰ ਬਣ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਨ ਕੁਮਾਰ ਡੀ.ਐਸ.ਪੀ (ਸ.ਡ) ਸ੍ਰੀ ਮੁਕਤਸਰ ਸਾਹਿਬ, ਅਨਦੀਪ ਸਿੰਘ ਡੀ.ਐਸ.ਪੀ (ਐਚ), ਇੰਸਪੈਕਟਰ ਵਰੁਨ ਯਾਦਵ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਬਰੀਵਾਲਾ ਦੁਆਰਾ ਸਰਚ ਕੀਤੀ ਗਈ। ਇਸੇ ਤਰ੍ਹਾਂ ਜੇਲ੍ਹ ਸਟਾਫ ਅਤੇ ਕਈ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਵੀ ਇਸ ਮੁਹਿੰਮ ਵਿੱਚ ਸ਼ਾਮਲ ਰਹੇ। ਇਸ ਮੌਕੇ ਸੁਪਰਡੈਂਟ ਜੇਲ ਸ੍ਰੀ ਨਵਦੀਪ ਸਿੰਘ ਬੈਣੀਵਾਲ, ਐਸ.ਆਈ ਗੁਰਦਿੱਤ ਸਿੰਘ, ਐਸ.ਆਈ ਵਰਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਪੁਲਿਸ ਪਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਅੰਦਰ ਜੇਲ੍ਹ ਦੀਆਂ ਸਾਰੀਆਂ ਬੈਰਕਾਂ ਦੀ ਵਿਸਥਾਰਪੂਰਕ ਜਾਂਚ ਕੀਤੀ ਗਈ, ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਅਤੇ ਸਮਾਨ ਦੀ ਜਾਂਚ ਕੀਤੀ ਗਈ, ਆਉਣ-ਜਾਣ ਵਾਲੇ ਰਸਤੇ, ਕੰਧਾਂ ਦੇ ਕੋਨੇ, ਬੈਰਕਾਂ ਦੇ ਆਲੇ-ਦੁਆਲੇ, ਆਵਾਜਾਈ ਦੇ ਸਾਰੇ ਰਾਹਾਂ ਦੀ ਪੂਰੀ ਜਾਂਚ ਕੀਤੀ ਗਈ, ਕੁਝ ਸ਼ੱਕੀ ਥਾਵਾਂ ਤੋਂ ਵਿਅਕਤੀਆਂ ਦੀ ਪੁੱਛਗਿੱਛ ਵੀ ਕੀਤੀ ਗਈ। ਇਸ ਤੋਂ ਇਲਾਵਾ ਤਲਾਸ਼ੀ ਲਈ ਮੈਟਲ ਡਿਟੈਕਟਰ, (ਸਨਿਫਰ ਡੋਗਜ਼) ਅਤੇ ਹੋਰ ਤਕਨੀਕੀ ਸਾਧਨਾਂ ਦੀ ਵੀ ਮਦਦ ਲਈ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਕਪਤਾਨ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜਾਂ ਨਸ਼ਾ ਤਸਕਰ ਜੇਲ੍ਹ ਅੰਦਰੋਂ ਗੈਰਕਾਨੂੰਨੀ ਕੰਮ ਨਾ ਕਰ ਰਹੇ ਹੋਣ, ਇਸ ਲਈ ਸਖ਼ਤ ਚੈਕਿੰਗ ਅਤੇ ਨਿਗਰਾਨੀ ਲਾਜ਼ਮੀ ਹੈ ਤਾਂ ਜੋ ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਆਗਾਹ ਕੀਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗਾਂ ਕੀਤੀਆਂ ਜਾਣਗੀਆਂ। ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *