ਪੰਜਾਬ ਨੈਸ਼ਨਲ ਬੈਂਕ ਸ਼ਾਖਾ ਬੱਸੀ ਪਠਾਣਾਂ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Spread the love

ਬੱਸੀ ਪਠਾਣਾ, 02 ਅਪ੍ਰੈਲ (ਉਦੇ ਧੀਮਾਨ): ਸਥਾਨਕ ਮੇਨ ਰੋਡ ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਬੱਸੀ ਪਠਾਣਾਂ ਵੱਲੋ ਸ਼ਾਖਾ ਦੇ ਮੈਨੇਜਰ ਪਰਮਜੀਤ ਸਿੰਘ ਝਾਂਮਪੁਰ ਦੀ ਅਗਵਾਈ ਹੇਠ ਨਵੇਂ ਸਾਲ ਦੀ ਆਮਦ ਅਤੇ ਸਰਬੱਤ ਦੇ ਭਲੇ ਲਈ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਬੱਸੀ ਪਠਾਣਾਂ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸਮਾਗਮ ਦੌਰਾਨ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਬਿਰਧ ਆਸ਼ਰਮ ਬੱਸੀ ਪਠਾਣਾਂ ਦੇ ਪ੍ਰਧਾਨ ਸੁਨੀਲ ਰੈਨਾ, ਸੰਸਕਾਰ ਜਾਗ੍ਰਤੀ ਸੋਸਾਇਟੀ ਬੱਸੀ ਪਠਾਣਾਂ ਦੇ ਚੇਅਰਮੈਨ ਰਾਮ ਕ੍ਰਿਸ਼ਨ ਚੁੱਘ,ਪੰਜਾਬ ਨੈਸ਼ਨਲ ਬੈਂਕ ਦੇ ਸਾਬਕਾ ਏ.ਜੀ.ਐਮ ਹਰਨੇਕ ਸਿੰਘ ਤੇ ਸਾਬਕਾ ਡਿਪਟੀ ਮੈਨੇਜਰ ਅਮਰਜੀਤ ਦੁੱਗ,ਸਮਾਜ ਸੇਵੀ ਡਾ.ਰਾਜੇਸ਼ ਸ਼ਰਮਾ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸਖ਼ਸੀਅਤਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਸ਼ਾਖਾ ਦੇ ਮੈਨੇਜ਼ਰ ਪਰਮਜੀਤ ਸਿੰਘ ਝਾਂਮਪੁਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਅਤੇ ਇਲਾਕੇ ਦੇ ਕਾਰੋਬਾਰੀਆਂ ਦਾ ਬੈਂਕ ਨਾਲ ਗੂੜ੍ਹਾ ਸਬੰਧ ਹੈ। ਉਨਾਂ ਕਿਹਾ ਕਿ ਭਵਿੱਖ ਵਿਚ ਵੀ ਬੈਂਕ ਇਸੇ ਤਰਾਂ ਦੇ ਅਪਣੇਪਨ ਦੀ ਉਮੀਦ ਕਰਦਾ ਹੈ। ਇਸ ਮੌਕੇ ਰੀਗਨ ਪਰਾਸ਼ਰ,ਸੌਰਵ ਵਰਮਾ, ਰਮਨਦੀਪ ਕੌਰ,ਦੀਪਕ ਕੁਮਾਰ, ਸੰਦੀਪ ਸਿੰਘ,ਸਤਨਾਮ ਸਿੰਘ,ਰਵਿੰਦਰ ਸਿੰਘ,ਕੁਲਦੀਪ ਸਿੰਘ ਆਦਿ ਹਾਜ਼ਰ ਸਨ

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *