ਪੰਜਾਬ ਸਰਕਾਰ ਨੇ ਏ. ਜੀ ਦਫ਼ਤਰ ਵਿੱਚ ਐਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਕਰਕੇ ਇਤਿਹਾਸ ਸਿਰਜਿਆ-ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ

Spread the love
ਪੱਟੀ, 17 ਅਪ੍ਰੈਲ ( ਹਰਭਜਨ ਸਿੰਘ ) ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਪੰਜਾਬ ਲਾਲਜੀਤ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੇ ਲੋਕਾਂ ਦੇ ਹੱਕਾਂ ਵਿੱਚ ਆਵਾਜ਼ ਬੁਲੰਦ ਕੀਤੀ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਸੀ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀਆਂ ਫੋਟੋਆਂ ਲਗਾ ਕੇ ਉਨ੍ਹਾਂ ਮਹਾਨ ਸਖਸ਼ੀਅਤਾਂ ਨੂੰ ਨਮਨ ਕੀਤਾ ਗਿਆ ਹੈ, ਜਿਸ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਸੇਧ ਲੈਂਦੀਆਂ ਰਹਿਣਗੀਆਂ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਦਾ ਸਮਾਂ ਹੋ ਗਿਆ ਪ੍ਰੰਤੂ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰਕਾਰੀ ਵਕੀਲ ਦੀ ਭਰਤੀ ਲਈ ਐਸ.ਸੀ./ਐਸ.ਟੀ. ਵਾਸਤੇ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਦਲਿੱਤ ਹਿਤੈਸ਼ੀ ਕਹਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਦਲਿੱਤਾਂ ਦੇ ਹੱਕ ਵਿੱਚ ਕਦੇ ਵੀ ਆਵਾਜ਼ ਨਹੀਂ ਉਠਾਈ, ਉਹ ਸਿਰਫ ਦਲਿਤਾਂ ਨੂੰ ਵੋਟਾਂ ਲੈਣ ਲਈ ਹੀ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2017 ਵਿੱਚ ਸੂਬੇ ਦੇ ਹਾਈ ਕੋਰਟਾਂ ਵਿੱਚ ਐਸ.ਸੀ./ਐਸ.ਟੀ. ਵਾਸਤੇ ਰਾਖਵਾਂਕਰਨ ਰੱਖਣ ਦੀ ਮੰਗ ਕੀਤੀ ਸੀ, ਪ੍ਰੰਤੂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਡੀ ਪਾਰਟੀ ਨੇ 2017 ਦੇ ਐਕਟ ਵਿੱਚ ਸੋਧ ਲਿਆਂਦੀ ਸੀ ਅਤੇ ਉਸ ਸਮੇਂ ਪਹਿਲੀ ਵਾਰ ਸੀਨੀਅਰ ਐਡਵੋਕੇਟ ਜਨਰਲ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀਆਂ 58 ਅਸਾਮੀਆਂ ਭਰਨ ਲਈ ਰਾਖਵਾਂਕਰਨ ਦਿੱਤਾ ਗਿਆ। ਜੋਕਿ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ
ਉਹਨਾਂ ਨੇ ਦੱਸਿਆ ਕਿ ਭਰਤੀ ਲਈ ਤੈਅ ਕੀਤੇ ਗਏ ਮਾਪਦੰਡਾਂ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਆਮਦਨ ਹੱਦ ਜਿਆਦਾ ਹੋਣ ਕਰਕੇ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਰਹਿ ਗਈਆਂ ਸਨ ਕਿਉਂਕਿ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ ਯੋਗ ਉਮੀਦਵਾਰ ਨਹੀ ਮਿਲੇ ਸਨ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨੂੰ ਵੇਖਦੇ ਹੋਏ ਸਰਕਾਰ ਨੇ ਮਾਪਦੰਡਾਂ ਵਿੱਚ ਫੇਰ ਛੋਟ ਦਿੱਤੀ, ਜਿਸ ਅਨੁਸਾਰ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ, ਯਾਨੀ ਕਿ 20 ਲੱਖ ਦੇ ਪ੍ਰਬੰਧ ਵਿੱਚ 10 ਲੱਖ ਰੁਪਏ, 15 ਲੱਖ ਦੇ ਪ੍ਰਬੰਧ ਵਿੱਚ 7.5 ਲੱਖ ਰੁਪਏ, 10 ਲੱਖ ਦੇ ਪ੍ਰਬੰਧ ਵਿੱਚ 5 ਲੱਖ ਰੁਪਏ, 7 ਲੱਖ ਦੇ ਪ੍ਰਬੰਧ ਵਿੱਚ 3.5 ਲੱਖ ਰੁਪਏ ਅਤੇ 3.5 ਲੱਖ ਦੇ ਪ੍ਰਬੰਧ ਵਿੱਚ 1.75 ਲੱਖ ਰੁਪਏ। ਅੱਜ, ਅਸੀਂ ਇਸ ਮਾਪਦੰਡ ਵਿੱਚ ਵੱਡੀ ਢਿੱਲ ਦਿੱਤੀ ਹੈ ਤਾਂ ਜੋ 15 ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ। ਕੈਬਨਟ ਮੰਤਰੀ ਨੇ ਇਸ ਫੈਸਲੇ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *