ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਵਿੱਚ ਮੋਹਰੀ ਬਨਾਉਣ ਲਈ ਤਤਪਰ ਹੈ : ਬਿੰਦਾ ਸਰਪੰਚ 

Spread the love
ਸ੍ਰੀ ਮੁਕਤਸਰ ਸਾਹਿਬ, 30 ਮਾਰਚ ( ਮਨਪ੍ਰੀਤ ਮੋਨੂੰ ) ਨੇੜਲੇ ਪਿੰਡ ਥਾਂਦੇਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਬਰਾਂਚ ਦਾ ਸਾਰੀਆਂ ਜਮਾਤਾਂ ਦਾ ਨਤੀਜਾ 100% ਰਿਹਾ ਹੈ। ਪੰਜਵੀਂ ਬੋਰਡ ਵਿੱਚ ਪ੍ਰਭਜੋਤ ਸਿੰਘ 500 ਵਿੱਚੋਂ 493 ਅੰਕ ਲੈਕੇ ਫਸਟ,ਨਵਦੀਪ ਕੌਰ 491 ਸੈਕਿੰਡ, ਤਕਦੀਰ ਸਿੰਘ 489 ਥਰਡ ਰਿਹਾ। ਇਸ ਮੌਕੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ , ਜਿਸ ਵਿੱਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਬਿੰਦਾ ਬਤੌਰ ਮੁੱਖ ਮਹਿਮਾਨ ਪੁੱਜੇ। ਜਦਕਿ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਤਰਸਵਿੰਦਰ ਸਿੰਘ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ। ਸਰਪੰਚ ਬਲਵਿੰਦਰ ਬਿੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿੱਚ ਪੰਜਾਬ ਨੂੰ ਮੋਹਰੀ ਬਨਾਉਣ ਲਈ ਤਤਪਰ ਹੈ। ਉਨਾਂ ਸਕੂਲ ਵਿੱਚ ਠੰਡੇ ਪਾਣੀ ਦਾ ਵਾਟਰ ਕੂਲਰ ਲਗਾਉਣ ਦਾ ਐਲਾਨ ਵੀ ਕੀਤਾ। ਸਕੂਲ ਮੁਖੀ ਨਵਦੀਪ ਸਿੰਘ ਸੁੱਖੀ ਨੇ ਦੱਸਿਆ ਕਿ ਹਰੇਕ ਜਮਾਤ ਵਿੱਚ ਤਿੰਨ ਸਥਾਨਾਂ ਵਾਲੇ ਵਿਦਿਆਰਥੀਆਂ, ਵੱਧ ਹਾਜਰੀ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਮੌਕੇ ਮੈੰਬਰ ਗੁਰਦੀਪ ਸਿੰਘ, ਨਛੱਤਰ ਸਿੰਘ ਖਾਲਸਾ, ਰਜਿੰਦਰ ਰਾਜਾ, ਹਰਪਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ ਪੀ ਏ ਹਾਜਰ ਹੋਏ। ਸਕੂਲ ਸਟਾਫ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਕੁੰਤਲਾ ਦੇਵੀ, ਸਰਬਜੀਤ ਕੌਰ, ਸਤਿੰਦਰ ਕੌਰ ਨੇ ਅੱਜ ਦੇ ਸਮਾਗਮ ਲਈ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਉਪ ਚੇਅਰਮੈਨ ਅਮਨਦੀਪ ਕੌਰ ਗਿੱਲ, ਨਿਸ਼ਾ, ਕਮਲਦੀਪ ਕੌਰ, ਪਵਨਦੀਪ ਕੌਰ, ਨੇਹਾ, ਮਨਪ੍ਰੀਤ ਕੌਰ, ਰਜਨਦੀਪ ਕੌਰ ਵੀ ਮੌਜੂਦ ਸਨ।
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *