ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਪਹਿਲ ਤੇ ਸਿਹਤ ਨੂੰ ਪਹਿਲ ਦਿੱਤੀ ਗਈ ਹੈ।ਜਿਸ ਨਾਲ ਸਮਾਜ ਦੇ ਲੋੜਵੰਦ ਤਬਕੇ ਨੂੰ ਸਭ ਤੋਂ ਵੱਧ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਕੀਤੇ ਸੁਧਾਰ ਦੇ ਨਾਲ-ਨਾਲ ਪੜ੍ਹਾਈ ਦੀ ਗੁਣਵੱਤਾ ਵਿਚ ਆਈ ਤਬਦੀਲੀ ਕਾਰਨ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਹੁਣ ਸਰਕਾਰੀ ਸਕੂਲਾਂ ਵੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2025-26 ਦੇ ਬਜਟ ਦੌਰਾਨ ਪੰਜਾਬ ਸਰਕਾਰ ਵਲੋਂ ਬਜਟ ਦਾ 12 ਫੀਸਦੀ ਹਿੱਸਾ ਸਿੱਖਿਆ ਖੇਤਰ ਲਈ ਰੱਖਿਆ ਗਿਆ ਹੈ,ਜੋ ਕਿ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜਾ ਕੇ ਪੰਜਾਬ ਸਰਕਾਰ ਵਲੋਂ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਲਾਭ ਲੈਣ। ਇਸ ਦੌਰਾਨ ਉਨਾਂ ਦੇ ਨਾਲ ਕਪਿਲ ਜਿੰਦਲ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਤੇ ਐੱਸ ਡੀ ਐੱਮ ਸੁਲਤਾਨਪੁਰ ਲੋਧੀ,ਗੁਰਸ਼ਰਨ ਸਿੰਘ ਨਾਇਬ ਤਹਿਸੀਲਦਾਰ,ਨੇ ਸਕੂਲ ਦਾ ਸਮੁੱਚੇ ਤੌਰ ਤੇ ਦੌਰਾ ਕੀਤਾ ਅਤੇ ਅਧਿਆਪਕਾਂ ਵੱਲੋਂ ਸਕੂਲ ਦੇ ਸਫਾਈ ਪ੍ਰਬੰਧਨ ਤੇ ਸਕੂਲ ਦੀ ਸੁੰਦਰ ਇਮਾਰਤ ਦੀ ਭਰਪੂਰ ਸ਼ਲਾਘਾ ਕੀਤੀ । ਇਸ ਦੌਰਾਨ ਹੈੱਡ ਟੀਚਰ ਅਵਤਾਰ ਸਿੰਘ ਹੈਬਤਪੁਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਤੇ ਧੰਨਵਾਦ ਕੀਤਾ।ਇਸ ਮੌਕੇ ਤੇ ਮਲਕੀਤ ਸਿੰਘ ਬਲਾਕ ਪ੍ਰਧਾਨ ਆਪ, ਮੱਸਾ ਸਿੰਘ ਚੇਅਰਮੈਨ ਐੱਸ ਐੱਮ ਸੀ,ਬੋਹੜ ਸਿੰਘ, ਮੁਖਤਾਰ ਸਿੰਘ, ਸੁਰਜੀਤ ਸਿੰਘ ਹੈੱਡ ਟੀਚਰ, ਅਵਤਾਰ ਸਿੰਘ ਹੈੱਡ ਟੀਚਰ, ਸਤਨਾਮ ਸਿੰਘ, ਗੁਰਨਾਮ ਸਿੰਘ, ਬਲਦੇਵ ਸਿੰਘ ਮਿਸਤਰੀ, ਜੋਗਿੰਦਰ ਸਿੰਘ, ਗੁਰਮੇਜ ਸਿੰਘ ਸਾਬਕਾ ਸਰਪੰਚ, ਰਛਪਾਲ ਸਿੰਘ ਵੜੈਚ, ਪਰਮਵੀਰ ਕੌਰ, ਨੀਲਮ ਕੁਮਾਰੀ, ਮਨਪ੍ਰੀਤ ਕੌਰ ਰਾਮ ਸਿੰਘ ਸੈਂਟਰ ਹੈੱਡ ਟੀਚਰ ਠੱਟਾ ਨਵਾਂ, ਅਤੇ ਕਰਨਪ੍ਰੀਤ ਸਿੰਘ ਸਕੂਲ ਦੇ ਪ੍ਰਬੰਧਕ, ਪੰਚਾਇਤ ਤੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

