ਪੰਜਾਬ ਸੂਬੇ ਦੀ ਹਾਲਤ ਬਹੁਤ ਹੀ ਤਰਸਯੋਗ : ਬਰਿੰਦਰ ਬਿੱਟੂ

Spread the love

ਨਾਭਾ,27 ਮਾਰਚ (ਗੁਰਪ੍ਰੀਤ ਸਿੰਘ ਬਰਸਟ) ਸੋਨੇ ਦੀ ਚਿੜੀ ਵਜੋਂ ਜਾਣਿਆ ਜਾਂਦਾ ਰੰਗਲਾ ਪੰਜਾਬ ਅੱਜ ਬਹੁਤ ਹੀ ਨਾਜ਼ੁਕ ਦੌਰ ‘ਚੋਂ ਲੰਘ ਰਿਹਾ ਹੈ ਅਤੇ ਇਸ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ, ਅਰਥ ਵਿਵਸਥਾ ਦੇ ਨਾਲ ਨਾਲ ਕਾਨੂੰਨ ਵਿਵਸਥਾ ਦਾ ਵੀ ਬੂਰਾ ਹਾਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕੇ ਦੇ ਭਾਜਪਾ ਆਗੂ ਬਰਿੰਦਰ ਬਿੱਟੂ ਭਾਦਸੋਂ ਨੇ ਗੱਲਬਾਤ ਦੌਰਾਨ ਕੀਤਾ । ਉਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਅੰਦਰ ਭਾਜਪਾ ਦੀ ਹਨੇਰੀ ਚੱਲੇਗੀ ਅਤੇ ਭਾਜਪਾ ਭਾਰੀ ਜਿੱਤ ਹਾਸਲ ਕਰਕੇ ਪੰਜਾਬ ਅੰਦਰ ਸਰਕਾਰ ਬਣਾਏਗੀ। ਭਾਜਪਾ ਆਗੂ ਬਿੱਟੂ ਨੇ ਕਿਹਾ ਵਿਧਾਨ ਸਭਾ ਹਲਕਾ ਨਾਭਾ ਅੰਦਰ ਭਾਜਪਾ ਦੇ ਵਰਕਰ ਤੇ ਆਗੂ ਇਕਜੁੱਟਤਾ ਨਾਲ ਪਾਰਟੀ ਲਈ ਦਿਨ ਰਾਤ ਕੰਮ ਕਰ ਰਹੇ ਹਨ ਕਿਉਂ ਜੋ ਪੰਜਾਬ ਨੂੰ ਸਹੀ ਰਾਹ ਤੇ ਸਿਰਫ ਤੇ ਸਿਰਫ ਭਾਜਪਾ ਦੀ ਸਰਕਾਰ ਹੀ ਲਿਆ ਸਕਦੀ ਹੈ ਜਿਵੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦਾ ਝੰਡਾ ਪੂਰੀ ਦੁਨੀਆਂ ਵਿੱਚ ਬੁਲੰਦ ਕੀਤਾ ਹੈ। ਉਨਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੀ ਹੋਈ ਕਰਾਰੀ ਹਾਰ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈ ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *