ਫ਼ਰਜ਼ੀ ਕਾਲ ਮਗਰੋਂ ਸੀਵਰੇਜ ਦਾ ਕੰਮ ਬੰਦ ਕਰਵਾਉਣ ‘ਤੇ ਮੁਹੱਲਾ ਵਾਸੀਆਂ ‘ਚ ਰੋਸ

Spread the love

ਜਲੰਧਰ 27 ਮਾਰਚ (ਅਮ੍ਰਿੰਤਪਾਲ ਸਿੰਘ)ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬਣੀ ਭਰਤੀ ਕਮੇਟੀ ਦੀ ਜਲੰਧਰ ਵਿੱਚ ਹੋਈ ਦੂਜੀ ਮੀਟਿੰਗ ਨੂੰ ਵੀ ਸੰਗਤ ਨੇ ਭਰਵਾਂ ਹੁੰਗਾਰਾ ਦਿੱਤਾ। ਜਲੰਧਰ ਜ਼ਿਲ੍ਹੇ ਦੀ ਸਥਾਨਕ ਲੀਡਰਸ਼ਿਪ ਅਤੇ ਵਰਕਰਾਂ ਦੇ ਰੂਬਰੂ ਹੋਣ ਲਈ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਇਕਬਾਲ ਸਿੰਘ ਝੂੰਦਾ, ਜੱਥੇਦਾਰ ਸੰਤਾ ਸਿੰਘ ਉਮੈਦਪੁਰ, ਬੀਬੀ ਸਤਵੰਤ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਖਾਸ ਤੌਰ ‘ਤੇ ਹਾਜ਼ਰ ਰਹੇ।ਬੀਬੀ ਸਤਵੰਤ ਕੌਰ ਨੇ ਸੰਗਤ ਦੇ ਸਨਮੁੱਖ ਹੁੰਦਿਆਂ ਜਿੱਥੇ ਆਪਣੇ ਪਰਿਵਾਰ ਦੀ ਕੁਰਬਾਨੀ ਦਾ ਜ਼ਿਕਰ ਕੀਤਾ, ਉਥੇ ਹੀ ਅੱਜ ਕੌਮ ਪੰਥ ਅਤੇ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਦੇ ਹਾਲਤਾਂ ਦਾ ਜ਼ਿਕਰ ਅਤੇ ਫ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਰ ਪਾਸੇ ਚਰਚਾ ਹੈ ਕਿ ਏਕਤਾ ਹੋਵੇ, ਸਿਆਸੀ ਤਾਕਤ ਮਜ਼ਬੂਤ ਹੋਵੇ, ਨਵੀਂ ਅਤੇ ਤਾਕਤਵਰ ਲੀਡਰਸ਼ਿਪ ਉੱਭਰੇ ਪਰ ਹੁਕਮਨਾਮਾ ਸਾਹਿਬ ਅਨੁਸਾਰ ਜਿਹੜੀ ਲੀਡਰਸ਼ਿਪ ਸਿਆਸੀ ਅਗਵਾਈ ਕਰਨ ਦਾ ਨੈਤਿਕ ਅਧਾਰ ਗੁਆ ਚੁੱਕੀ ਹੈ, ਉਸ ਲੀਡਰਸ਼ਿਪ ਨਾਲ ਏਕੇ ਦੀ ਗੱਲ ਕਿਵੇਂ ਹੋਵੇ, ਪੰਥ ਅਤੇ ਕੌਮ ਨੂੰ ਸੋਚਣਾ ਪਵੇਗਾ। ਸੰਤਾ ਸਿੰਘ ਉਮੈਦਪੁਰ, ਜਥੇਦਾਰ ਉਮੈਦਪੁਰੀ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਯਾਲੀ ਨੇ ਵੀ ਸੰਬੋਧਨ ਕੀਤਾ। ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਹਾਜ਼ਰ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਮਾਂ ਪਾਰਟੀ ਅਤੇ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਦੀ ਲੋੜ ਹੈ। ਅੱਜ ਹਰ ਵਰਗ ਅੱਗੇ ਆਕੇ ਭਰਤੀ ਕਮੇਟੀ ਨਾਲ ਜੁੜ ਰਿਹਾ ਹੈ। ਇਸ ਮੌਕੇ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ, ਸਾਬਕਾ ਵਿਧਾਇਕ ਤੇ ਐਸਜੀਪੀਸੀ ਮੈਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਖਾਸ ਤੌਰ ‘ਤੇ ਹਾਜ਼ਰ ਰਹੇ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *