ਜਲੰਧਰ 28ਮਾਰਚ (ਦਿਨੇਸ਼ ਸੋਨੀ)ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਲਾਲ ਰਤਨ ਸਿਨੇਮਾ ਨੇੜੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਗੋਰੀਆ ਦੇ ਤੌਰ ‘ਤੇ ਹੋਈ ਹੈ, ਜਿਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਦੀ ਇਕ ਖ਼ੌਫ਼ਨਾਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਉਥੇ ਹੀ ਥਾਣਾ ਨੰਬਰ-4 ਦੇ ਇੰਚਾਰਜ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲਾਲ ਰਤਨ ਸਿਨੇਮਾ ਨੇੜੇ ਇਕ ਨੌਜਵਾਨ ‘ਤੇ ਕੁਝ ਬਦਮਾਸ਼ਾਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਦੇ ਬਾਅਦ ਗੁਰਪ੍ਰੀਤ ਅਤੇ ਉਸ ਦੇ ਪਿਤਾ ਦੇ ਬਿਆਨਾਂ ‘ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਜੇ ਤੱਕ ਪੀੜਤ ਗੁਰਪ੍ਰੀਤ ਗੋਰੀਆ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

