ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਖਾਣ ਪੀਣ ਦਾ ਖਾਸ ਧਿਆਨ ਰੱਖਿਆ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ

Spread the love

ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੌਕੇ ਤੇ ਲੋੜ ਅਨੁਸਾਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਅੱਜ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਉਦੇਕਰਨਅਤੇ ਬੂੜਾ ਗੁੱਜਰ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਾਰੀਆਂ ਸਿਹਤ ਸੰਸਥਾਵਾਂ ਵਿਚ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੁਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ।ਉਨ੍ਹਾ ਕਿਹਾ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਥੋਤੇ ਜਾਣ, ਹੜਾਂ ਦੇ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ ਕੀਤਾ ਜਾਵੇ, ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਜੇਕਰ ਕਿਸੇ ਏਰੀਏ ਵਿਚ ਇਕ ਹੀ ਜਗ੍ਹਾ ਤੇ ਤਿੰਨ ਤੋਂ ਵੱਧ ਇਨਫੈਕਸ਼ਨ ਜਾਂ ਦਸਤਾਂ ਵਾਲੇ ਕੇਸਾਂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨੂੰ ਸੂਚਿਤ ਕੀਤਾ ਜਾਵੇ। ਹੜਾਂ ਦੋਰਾਨ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ ਇਸ ਲਈ ਪੂਰੀ ਬਾਂਹ ਵਾਲੇ ਕੱਪੜੇ ਪਾਏ ਜਾਣ ਅਤੇ ਪੈਰਾਂ ਵਿਚ ਰਬੜ ਦੇ ਬੂਟ ਪਾਏ ਜਾਣ, ਇਨਫੈਕਸ਼ਨ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਹੜਾਂ ਦੋਰਾਨ ਸੱਪ ਦੇ ਕੱਟਣ ਦੀਆ ਘਟਨਾਵਾਂ ਆਮ ਹੋ ਜਾਂਦੀਆਂ ਹਨ ਇਸ ਲਈ ਕੋਸ਼ਿਸ਼ ਕੀਤੀ ਜਾਵੇ ਕਿ ਖੜੇ ਪਾਣੀ ਵਿਚ ਨਾ ਜਾਉ ਅਤੇ ਜੇਕਰ ਪਾਣੀ ਵਿਚ ਜਾਣਾ ਜਰੂਰੀ ਹੋਵੇ ਤਾਂ ਲੰਬੇ ਬੂਟ ਪਾ ਕੇ ਜਾਉ,ਜੇਕਰ ਸੱਪ ਕੱਟ ਲੈਂਦਾ ਹੈ ਤਾਂ ਤੁਰੰਤ ਇਲਾਜ ਲਈ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ, ਮੱਛਰਦਾਨੀਆਂ ਦੀ ਵਰਤੋਂ ਕੀਤੀ ਜਾਵੇ, ਸਰੀਰ ਨੂੰ ਪੂਰਾ ਢੱਕਣ ਵਾਲੇ ਕੱਪੜੇ ਪਾਏ ਜਾਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸੁਖਚਰਨ ਸਿੰਘ ਸਰਪੰਚ ਪਿੰਡ ਉਦੇਕਰਨ, ਹਰਪ੍ਰੀਤ ਸਿੰਘ ਸੀ.ਐਚ.ਓ., ਰਾਜਵੀਰ ਕੌਰ ਏ.ਐਨ.ਐਮ. ਅਤੇ ਸਿਹਤ ਵਿਭਾਗ ਦਾ ਸਟਾਫ ਅਤੇ ਆਮ ਲੋਕ ਸ਼ਾਮਿਲ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *