ਬਾਬਾ ਸਾਹਿਬ ਜੀ ਦਾ ਜਨਮ ਦਿਨ ਸਮਾਗਮ ਡੀਆਈਜੀ ਦੀ ਸ਼ਮੂਲੀਅਤ ਨਾਲ ਯਾਦਗਾਰੀ ਹੋ ਨਿੱਬੜਿਆ:– ਪ੍ਰਧਾਨ ਅਰੁਣ ਗਿੱਲ

Spread the love

ਜਗਰਾਉਂ 15 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ) ਬੀਤੇ ਕੱਲ੍ਹ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦਾ ਦੇਸ਼ ਦੁਨੀਆਂ ਅੰਦਰ 135ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਗਰਾਉਂ ਅੰਦਰ ਸੈਂਟਰਲ ਵਾਲਮੀਕਿ ਸਭਾ ਇੰਡੀਆ ਅਤੇ 13 ਮੈਂਬਰੀ ਕਮੇਟੀ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਨਗਰ ਕੌਂਸਲ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਨਯੋਗ ਡੀਆਈਜੀ ਜਗਦਾਲੇ ਨੀਲਾਂਬਰੀ ਵਿਜੇ ਆਈਪੀਐਸ ਰੇਂਜ ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਸੀਨੀਅਰ ਪੁਲਿਸ ਕਪਤਾਨ ਡਾ਼. ਅੰਕੁਰ ਗੁਪਤਾ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਜਗਰਾਉਂ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਮੌਜੂਦ ਰਹੇ। ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ, ਸੈਂਟਰਲ ਵਾਲਮੀਕਿ ਸਭਾ ਦੇ ਕੈਨੇਡਾ ਪ੍ਰਧਾਨ ਹਰਪ੍ਰੀਤ ਸਿੰਘ ਤੂਰ ਅਤੇ ਯੂਐਸਏ ਦੇ ਪ੍ਰਧਾਨ ਗੁਰਮੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਬੁੱਕਿਆ ਨਾਲ ਸੁਆਗਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਸੱਭ ਤੋਂ ਪਹਿਲਾਂ ਰੀਬਨ ਕੱਟਿਆ ਗਿਆ। ਬਾਬਾ ਸਾਹਿਬ ਦੀ ਪ੍ਰਤਿਮਾਂ ਉੱਪਰ ਸ਼ਰਧਾ ਤੇ ਸਤਿਕਾਰ ਸਹਿਤ ਫੁੱਲ ਅਰਪਿਤ ਕੀਤੇ ਗਏ। ਫੁੱਲ ਅਰਪਿਤ ਕਰਨ ਤੋਂ ਬਾਅਦ ਛਮਾ ਰੌਸ਼ਨ ਕੀਤੀ ਗਈ।ਛਮਾ ਰੌਸ਼ਨ ਕਰਨ ਤੋਂ ਬਾਅਦ ਆਏ ਹੋਏ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਕੁਲਵੰਤ ਸਿੰਘ ਸਹੋਤਾ ਵੱਲੋਂ ਜੀ ਆਇਆਂ ਆਖਿਆ ਗਿਆ। ਮੁੱਖ ਮਹਿਮਾਨ ਵੱਲੋਂ ਬਾਬਾ ਸਾਹਿਬ ਦੇ ਜੀਵਨ ਅਤੇ ਭਾਰਤੀ ਸਵਿਧਾਨ ਬਾਰੇ ਘੱਟ ਪ੍ਰਭਾਵਸ਼ਾਲੀ ਸ਼ਬਦਾਂ ਰਾਹੀਂ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਦੁਆਰਾ ਆਪਣੀ ਮਾਤ ਭੂਮੀ ਨੂੰ ਕਰਮ ਭੂਮੀ ਵਿੱਚ ਬਦਲਿਆ । ਡਾ ਭੀਮ ਰਾਓ ਅੰਬੇਦਕਰ ਜੀ ਦਲਿਤ ਸਮਾਜ ਲਈ ਹੀ ਨਹੀਂ ਸਗੋਂ ਸਮੁੱਚੇ ਭਾਰਤ ਵੰਸ਼ ਇੱਕ ਮਸੀਹਾ ਸਨ। ਜਿਨਾਂ ਨੇ ਹਮੇਸ਼ਾ ਦੱਬੇ ਕੁੱਚਲੇ ਲੋਕਾਂ ਲਈ ਕੰਮ ਕੀਤਾ। ਉਨ੍ਹਾਂ ਨੇ ਆਪਣੇ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਉਹ ਅੱਜ ਸਨਮਾਨਯੋਗ ਅਹੁਦੇ ਤੇ ਹਨ ਇਨ੍ਹਾਂ ਬਾਬਾ ਸਾਹਿਬ ਦੀ ਬਦੌਲਤ ਸੰਭਵ ਹੋਇਆ ਹੈ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਡਾ ਅੰਕੁਰ ਗੁਪਤਾ ਵਲੋਂ ਵੀ ਬਾਬਾ ਸਾਹਿਬ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੈਂਟਰਲ ਵਾਲਮੀਕਿ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਨੇ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਦੱਬੇ ਕੁੱਚਲੇ ਨਿਮਾਣੇ ਤੇ ਲਿਤਾੜੇ ਲੋਕਾਂ ਨੂੰ ਸਮਾਜਿਕ ਬਰਾਬਰੀ ਦਾ ਹੱਕ ਦਵਾ ਕੇ ਬਰਾਬਰਤਾ ਨਾਲ ਜਿਊਣ ਦੀ ਰਾਹ ਦਿਖਾਈ ਹੈ। ਇਸ ਮੌਕੇ 13 ਮੈਂਬਰੀ ਕਮੇਟੀ ਚੇਅਰਮੈਨ ਮਾਸਟਰ ਮੇਘਾ ਰਾਮ ਹੰਸ ਪ੍ਰਧਾਨ ਰਿਟਾਇਰਡ ਪ੍ਰਿੰਸੀਪਲ ਰਜਿੰਦਰ ਸਿੰਘ ਕਾਉਂਕੇ ਮੀਤ ਪ੍ਰਧਾਨ ਪਰਮਜੀਤ ਸਿੰਘ ਰਿੰਪੀ ਲੱਧੜ ਮੀਡੀਆ ਇੰਚਾਰਜ ਸੁਖਦੀਪ ਸਿੰਘ ਨਾਹਰ ਜਨਰਲ ਸਕੱਤਰ ਕੁਲਵੰਤ ਸਿੰਘ ਸਹੋਤਾ ਸਲਾਹਕਾਰ ਮਾ ਸੁਖਦੀਪ ਸਿੰਘ ਗੱਗੜਾ ਅਮਿਤ ਕਲਿਆਣ ਰਿਟਾਇਰਡ ਪ੍ਰਿੰਸੀਪਲ ਕਾਤਾਂ ਰਾਣੀ ਰਜਿੰਦਰ ਸਿੰਘ ਧਾਲੀਵਾਲ ਡਾਕਟਰ ਇਕਬਾਲ ਸਿੰਘ ਧਾਲੀਵਾਲ ਸੋਨੀ ਸਹੋਤਾ ਬੋਬੀ ਸਹੋਤਾ ਮਨਜੀਤ ਕੌਰ ਢੋਲਣ ਆਦੀ ਹਾਜ਼ਰ ਸਨ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *