ਬੀਤੇਂ ਦਿਨੀਂ ਆਈ ਬਾਰਿਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ

Spread the love

ਸ਼੍ਰੀ ਮੁਕਤਸਰ ਸਾਹਿਬ, 26 ਅਗਸਤ ()- ਬੀਤੇ ਦਿਨੀਂ ਸ਼੍ਰੀ ਮੁਕਤਸਰ ਸਾਹਿਬ ਦੇ ਮਲੋਟ ਹਲਕੇ ’ਚ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਘਰ ’ਚ ਪਿਆ ਕਾਫੀ ਘਰੇਲੂ ਸਮਾਨ ਨੁਕਸਾਨਿਆ ਗਿਆ। ਜਾਣਕਾਰੀ ਮੁਤਾਬਿਕ ਪਿਛਲੇਂ 2-3 ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਮਲੋਟ ਦੇ ਵਾਰਡ ਨੰਬਰ 13 ਗਲੀ ਨੰਬਰ 9 ’ਚ ਇੱਕ ਮਜ਼ਦੂਰ ਪਰਿਵਾਰ ਉਦਮੀਂ ਰਾਮ ਸਪੁੱਤਰ ਜਵਾਹਰ ਲਾਲ ਦੇ ਘਰ ਦੀ ਛੱਤ ਡਿੱਗ ਗਈ, ਜਿਸ ਨਾਲ ਘਰ ’ਚ ਪਿਆ ਕਾਫੀ ਸਾਰਾ ਘਰੇਲੂ ਸਮਾਨ ਮਲਬੇ ਹੇਠਾਂ ਦੱਬ ਗਿਆ। ਪਰ ਇਸ ਗੱਲ ਦੀ ਰਾਹਤ ਰਹੀ ਕਿ ਜਾਂਨੀ ਨੁਕਸਾਨ ਤੋਂ ਬਚਾਅ ਰਿਹਾ। ਪਰਿਵਾਰ ਮਜ਼ਦੂਰੀ ਦਿਹਾੜੀ ਦਾ ਕੰਮਕਾਰ ਕਰਦਾ ਹੈ। ਇਸ ਮੌਕੇ ਗਰੀਬ ਪਰਿਵਾਰ ਨੇ ਪ੍ਰਸਾਸ਼ਨ ਤੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *