ਬੇਬੇ ਨਾਨਕੀ ਯੂਨੀਵਰਸਿਟੀ ਕਾਲਜ  ਵਿੱਚ ਤੀਆਂ ਮਨਾਈਆਂ

Spread the love
ਕਪੂਰਥਲਾ , 18 ਅਗਸਤ (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿੱਚ ਪੰਜਾਬੀ ਸੱਭਿਆਚਾਰਕ ਤਿਉਹਾਰ ਤੀਆਂ ਬੜੇ ਉਤਸ਼ਾਹ  ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਰੰਗੋਲੀ, ਮਹਿੰਦੀ ਅਤੇ ਫੁਲਕਾਰੀ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥਣਾਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸੁੰਦਰ ਪ੍ਰਦਰਸ਼ਨ ਕੀਤਾ। ਫੁਲਕਾਰੀ ਮੁਕਾਬਲੇ ਵਿੱਚ ਨਵਦੀਪ ਕੌਰ (ਬੀ.ਐਸਸੀ ਐਫ.ਡੀ. ਭਾਗ ਦੂਜਾ) ਨੇ ਪਹਿਲਾ ਅਤੇ ਕੋਮਲਪ੍ਰੀਤ ਕੌਰ (ਬੀ.ਕਾਮ ਭਾਗ ਪਹਿਲਾ) ਨੇ ਦੂਜਾ ਸਥਾਨ ਹਾਸਲ ਕੀਤਾ। ਮਹਿੰਦੀ ਮੁਕਾਬਲੇ ਵਿੱਚ ਹਰਮਨਜੀਤ ਕੌਰ (ਬੀ.ਕਾਮ ਭਾਗ ਪਹਿਲਾ) ਅਤੇ ਬਲਜਿੰਦਰ ਕੌਰ (ਬੀ.ਏ ਭਾਗ ਦੂਜਾ) ਨੇ ਪਹਿਲਾ ਸਥਾਨ ਸਾਂਝਾ ਕੀਤਾ। ਨਿਮਰਤ ਕੌਰ (ਬੀ.ਕਾਮ ਭਾਗ ਤੀਜਾ) ਅਤੇ ਪ੍ਰਭਕੀਰਤ ਕੌਰ (ਬੀ.ਕਾਮ ਭਾਗ ਦੂਜਾ) ਦੂਜੇ ਸਥਾਨ ’ਤੇ ਰਹੀਆਂ, ਜਦਕਿ ਅੰਜਲੀ (ਬੀ.ਏ ਭਾਗ ਤੀਜਾ) ਅਤੇ ਲਵਪ੍ਰੀਤ ਕੌਰ (ਬੀ.ਕਾਮ ਭਾਗ ਪਹਿਲਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰੰਗੋਲੀ ਮੁਕਾਬਲੇ ਵਿੱਚ ਦਿਕਸ਼ਾ ਅਤੇ ਜੈਸਮੀਨ ਕੌਰ (ਬੀ.ਕਾਮ ਭਾਗ ਤੀਜਾ) ਪਹਿਲੇ ਸਥਾਨ ਤੇ ਰਹੀਆਂ, ਜਦਕਿ ਸੁਖਮਨਦੀਪ ਕੌਰ ਅਤੇ ਕੋਮਲਪ੍ਰੀਤ ਕੌਰ (ਬੀ.ਐਸਸੀ ਐਫ.ਡੀ.) ਨੇ ਦੂਜਾ ਸਥਾਨ ਹਾਸਲ ਕੀਤਾ।
ਪ੍ਰੋਗਰਾਮ ਦੇ ਅੰਤ ਵਿੱਚ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥਣਾਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਦੇ ਹਨ ਅਤੇ ਉਹਨਾਂ ਨੂੰ ਆਪਣੇ ਵਿਰਸੇ ਨਾਲ ਜੋੜਦੇ ਹਨ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ । ‎
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *