ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੀ ਭੰਗੜਾ ਟੀਮ ਨੇ ਪੰਜਾਬ ਲੈਵਲ ਤੇ ਕੀਤਾ ਤੀਸਰਾ ਸਥਾਨ ਹਾਸਲ

Spread the love

ਸ਼੍ਰੀ ਮੁਕਤਸਰ ਸਾਹਿਬ, 15 ਜੁਲਾਈ ()- ਬੀਤੇ ਦਿਨੀਂ ਫ਼ਰੀਦਕੋਟ ਵਿਖੇ ਪੰਜਾਬ ਵਿਰਾਸਤ ਭੰਗੜਾ ਅਕੈਡਮੀ ਦੁਆਰਾ ਗੁਰਚਰਨ ਸਿੰਘ ਤੇ ਉਨ੍ਹਾਂ ਦੇ ਬੇਟੇ ਲਵਪ੍ਰੀਤ ਸਿੰਘ ਵਲੋ ਪੰਜਾਬ ਲੈਵਲ ਤੇ ਭੰਗੜੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪ੍ਰਿੰਸੀਪਲ ਮਨੀਸ਼ ਚੋਪੜਾ ਵਲੋ ਸ਼ਮਿੰਦਰ ਸਿੰਘ ਠਾਕੁਰ ਸ਼੍ਰੀ ਮੁਕਤਸਰ ਸਾਹਿਬ ਨੂੰ ਸਕੂਲ ਦੀ ਭੰਗੜਾ ਟੀਮ ਦਾ ਇੰਚਾਰਜ ਬਣਾਇਆ ਗਿਆ। ਸ਼ਮਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਬਹੁਤ ਹੀ ਸ਼ਾਨਦਾਰ ਹੋ ਕੇ ਨਿਬੜਿਆ। ਇਸ ਵਿਚ ਪੂਰੇ ਪੰਜਾਬ ਨੇ ਹਿੱਸਾ ਲਿਆ ਤੇ ਇਸ ਵਿੱਚ ਜੁੱਜ ਦੀ ਭੂਮਿਕਾ ਗੁਰਚਰਨ ਸਿੰਘ, ਲਵਪ੍ਰੀਤ ਸਿੰਘ ਤੇ ਗੁਰਦਰਸ਼ਨ ਸਿੰਘ ਨੇ ਭੂਮਿਕਾ ਨਿਭਾਈ। ਇਸ ਵਿੱਚ ਪੂਰੇ ਹੀ ਪੰਜ਼ਾਬ ਤੋਂ ਹੀ ਕੁੱਲ 16 ਟੀਮਾਂ ਨੇ ਹਿੱਸਾ ਲਿਆ। ਜਿਸ ਵਿੱਚ ਕਿ ਸਕੂਲ ਦੀ ਟੀਮ ਨੇ ਭੰਗੜੇ ਦੇ ਵਿੱਚ ਪੂਰੇ ਪੰਜ਼ਾਬ ਵਿੱਚੋ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਮਨੀਸ਼ ਚੋਪੜਾ ਨੇ ਸਕੂਲ ਦੇ ਵਿੱਚ ਬੱਚਿਆਂ ਨੂੰ ਬੁਲਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਤੇ ਭਵਿੱਖ ਵਿੱਚ ਇਸ ਤਰਾਂ ਦੇ ਪੰਜਾਬ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਬੱਚਿਆਂ ਨੂੰ ਪ੍ਰੇਰਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਕੁਲਤਾਰ ਸਿੰਘ ਸੰਧਵਾ ਵਿਧਾਨ ਸਭਾ ਨੇ ਸ਼ਿਰਕਤ ਕੀਤੀ। ਅੰਤ ਵਿੱਚ ਪ੍ਰੋਗਰਾਮ ਦੇ ਸਾਰੇ ਵਿਦਿਥੀਆ ਨੂੰ ਸਟੇਜ ਤੇ ਬੁਲਾ ਕੇ ਸ਼ੀਲਡਾਂ ਦਿੱਤੀਆਂ ਗਈਆਂ ਤੇ ਸਾਰੇ ਹੀ ਪ੍ਰਤੀਯੋਗੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸ਼ਮਿੰਦਰ ਠਾਕੁਰ ਨੇ ਪ੍ਰੋਗਰਾਮ ਸੰਚਾਲਕ ਦਾ ਏਨੇ ਮਾਨ ਸਨਮਾਨ ਲਈ ਬਹੁਤ ਬਹੁਤ ਧੰਨਵਾਦ ਕੀਤਾ।

  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *