ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੇ ਜੱਦੀ ਪਿੰਡ ਵਿਖੇ ਨਹੀਂ ਬਲਿਆ ਕਿਸੇ ਘਰ ਚੁੱਲ੍ਹਾ

Spread the love

ਮਾਸੂਮ ਪੋਤਰੇ ਸਮੇਤ ਪਿੰਡ ਦੇ ਸਾਰੇ ਕਿਸਾਨ ਪਰਿਵਾਰਾਂ ਨੇ ਇਕ ਦਿਨ ਲਈ ਕੀਤੀ ਭੁੱਖ ਹੜਤਾਲ

ਕੋਟਕਪੂਰਾ, 11 ਦਸੰਬਰ (ਗੁਰਦੀਪ ਸਿੰਘ ਢਿੱਲੋਂ) :- ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ‘ਚ ਉਨ੍ਹਾਂ ਦੇ ਜੱਦੀ ਪਿੰਡ ਡੱਲੇਵਾਲ ਜਿਲ੍ਹਾ ਫਰੀਦਕੋਟ ਵਿਖੇ ਪਿੰਡ ਵਾਸੀਆਂ ਵਲੋਂ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ ਤੇ ਕੇਂਦਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਇਕੱਲੇ ਸਾਡੇ ਪਿੰਡ ਦੇ ਨਹੀਂ, ਪੂਰੀ ਦੁਨੀਆ ਦੇ ਕਿਸਾਨਾਂ ਦੇ ਨੇਤਾ ਹਨ, ਜੋ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਹਨ ਤੇ 15 ਦਿਨ ਹੋ ਗਏ ਹਨ ਕਿ ਉਨ੍ਹਾਂ ਵਲੋਂ ਕੁਝ ਵੀ ਖਾਧਾ ਨਹੀਂ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਾਥ ਦੇਣ ਅਤੇ ਸਰਕਾਰ ਨੂੰ ਇਹ ਦੱਸਣ ਲਈ ਕਿ ਸ: ਡੱਲੇਵਾਲ ਦਾ ਪਰਿਵਾਰ ਹੀ ਨਹੀਂ ਪੂਰਾ ਪਿੰਡ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਹ ਭੁੱਖ ਹੜਤਾਲ ਸੰਕੇਤਕ ਹੈ ਪਰ ਜੇਕਰ ਧਰਨੇ ਤੋਂ ਹੁਕਮ ਹੋਇਆ ਤਾਂ ਉਹ ਇਸ ਹੜਤਾਲ ਨੂੰ ਅੱਗੇ ਵੀ ਵਧਾ ਸਕਦੇ ਹਨ। ਜਗਜੀਤ ਸਿੰਘ ਡੱਲੇਵਾਲ ਦੀ ਨੂੰਹ ਨੇ ਕਿਹਾ ਕਿ ਸ: ਡੱਲੇਵਾਲ ਇਕ ਇਨਸਾਨ ਨਹੀਂ ਬਲਕਿ ਇਕ ਸੋਚ ਹਨ ਅਤੇ ਸੋਚ ਨੂੰ ਦਬਾਇਆ ਨਹੀ ਜਾ ਸਕਦਾ। ਜਗਜੀਤ ਸਿੰਘ ਡੱਲੇਵਾਲ ਦੇ ਪੋਤਰੇ ਜਿਗਰਜੋਤ

ਸਿੰਘ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਆਪਣੇ ਦਾਦੇ ਨਾਲ ਮੋਰਚੇ ‘ਚ ਸ਼ਾਮਿਲ ਹੋ ਕੇ ਭੁੱਖ ਹੜਤਾਲ ਵੀ ਕਰ ਸਕਦਾ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *