ਮਾਤਾ ਦੇ ਨਵਰਾਤਿਆਂ ਨੂੰ ਲੈ ਕੇ ਤਪਾ- ਭਦੌੜ ਵਾਲਿਆਂ ਵੱਲੋਂ ਲਗਾਇਆ ਪੰਜਵਾਂ ਵਿਸ਼ਾਲ ਲੰਗਰ   

Spread the love
ਤਪਾ ਮੰਡੀ 13 ਅਗਸਤ (ਗੋਲਡੀ ਵਿਆਸ) ਸਾਉਣ ਮਹੀਨੇ ਦੇ ਨਵਰਾਤਿਆਂ ਨੂੰ ਲੈ ਕੇ ਤਪਾ -ਭਦੋੜ ਵਾਲਿਆਂ ਦਾ ਪੰਜਵਾਂ ਵਿਸ਼ਾਲ ਲੰਗਰ ਜੋ ਕਿ 13 ਅਗਸਤ ਤੋਂ 20 ਅਗਸਤ ਤੱਕ ਲਗਾਇਆ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਰੋਪੜ ਦੇ ਐਸਡੀਐਮ ਜਸਪ੍ਰੀਤ ਸਿੰਘ ਵੱਲੋਂ ਕੀਤੀ ਗਈ । ਇਸ ਮੌਕੇ ਗਰਗ ਪਰਿਵਾਰ ਦੇ ਅਸ਼ੋਕ ਕੁਮਾਰ ਭੂਤ ਪ੍ਰਧਾਨ ਤਪਾ ਧਰਮਸ਼ਾਲਾ ਹਰਿਦੁਆਰ , ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਟਾਂਡਾ ਅਤੇ ਸੰਜੇ ਭੂਤ ਟਿੰਡੋ ਵੱਲੋਂ ਵਿਧੀ ਵਿਧਾਨ ਨਾਲ ਪੂਜਾ ਅਰਚਨਾ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਐਸਡੀਐਮ ਜਸਪ੍ਰੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਇਆਂ ਲੰਗਰ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਸਾਉਣ ਮਹੀਨੇ ਦੇ ਮਾਤਾ ਨੈਣਾ ਦੇਵੀ ਦੇ ਨਵਰਾਤੇ ਚੱਲ ਰਹੇ ਹਨ ਜਿਸ ਕਾਰਨ ਆਉਂਦੀ ਜਾਂਦੀ ਸੰਗਤ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਅਹਿਮ ਮੰਨਿਆ ਗਿਆ ਹੈ ਉਹਨਾਂ ਕਿਹਾ ਕਿ ਪ੍ਰਬੰਧਕਾਂ ਨੂੰ ਜਿਸ ਵੀ ਤਰ੍ਹਾਂ ਦਾ ਸਹਿਯੋਗ ਚਾਹੀਦਾ ਉਹ ਦਿੱਤਾ ਜਾਵੇਗਾ ਇਸ ਮੌਕੇ ਅਸ਼ੋਕ ਕੁਮਾਰ ਭੂਤ ਨੇ ਕਿਹਾ ਕਿ ਮਾਤਾ ਦੇ ਸਾਉਣ ਦੇ ਨਰਾਤਿਆਂ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਪੰਜਵਾਂ ਵਿਸ਼ਾਲ ਲੰਗਰ 13 ਅਗਸਤ ਤੋਂ 20 ਅਗਸਤ ਤੱਕ ਰੋਪੜ ਆਨੰਦਪੁਰ ਮੇਨ ਰੋਡ ਤੇ ਨਿਰਵਿਘਨ ਚਲੇਗਾ ਜਿਸ ਵਿੱਚ ਕੋਈ ਵੀ ਸ਼ਰਧਾਲੂ ਆ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਲੰਗਰ ਦੀ ਸੇਵਾ ਲੈ ਸਕਦਾ ਹੈ । ਉਨਾ ਕਿਹਾ ਕਿ ਇਸ ਲੰਗਰ ਵਿੱਚ ਸੰਜੀਵ ਕੁਮਾਰ ਟਾਂਡਾ, ਮੋਨੂ ਵਰਮਾ ,ਸੰਜੇ ਭੂਤ ,ਰਿਸ਼ੂ ਸਿੰਗਲਾ, ਪੰਡਿਤ ਰਾਮਦਿਆਲ ਸ਼ਰਮਾ ,ਗੌਤਮ ਸਿੰਗਲਾ, ਕੁਲਦੀਪ ਕੁਮਾਰ, ਜਿੰਦਰਪਾਲ ਅਤੇ ਬਿੰਦੀ ਹਲਵਾਈ ਦਾ ਵਿਸ਼ੇਸ਼ ਸਹਿਯੋਗ ਹੈ। ਪ੍ਰਬੰਧਕਾਂ ਵੱਲੋਂ ਅੰਤ ਵਿੱਚ ਐਸਡੀਐਮ ਜਸਪ੍ਰੀਤ ਸਿੰਘ ਦਾ ਧਾਰਮਿਕ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *