ਮਾਤਾ ਹਰਜਿੰਦਰ ਕੌਰ ਤੱਖਰਾਂ ਦੀ ਯਾਦ ਵਿੱਚ ਮੈਡੀਕਲ ਕੈਂਪ ਲਗਾਇਆ

Spread the love

ਮਾਛੀਵਾੜਾ ਸਾਹਿਬ 20 ਅਪ੍ਰੈਲ (ਸੁੱਚਾ ਬੰਗੜ) ਪੱਤਰਕਾਰ ਬਲਬੀਰ ਸਿੰਘ ਬੱਬੀ ਤੱਖਰਾਂ ਦੇ ਮਾਤਾ ਦੀ ਯਾਦ ਦੇ ਵਿੱਚ ਐਸ ਜੀ ਬੀ ਚੈਰੀਟੇਬਲ ਹਸਪਤਾਲ ਭੂਰੀ ਵਾਲਿਆਂ ਵਲੋਂ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਸੁਰਜੀਤ ਸਿੰਘ ਮਾਂਗਟ ਬਾਬਾ ਗੁਰਨਾਮ ਸਿੰਘ ਧੰਨੂਰ ਤੇ ਗੁਰਚਰਨ ਸਿੰਘ ਨੇ ਸਾਂਝੇ ਤੌਰ ਉੱਤੇ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਬੰਧਕ ਚਰਨਜੀਤ ਸਿੰਘ ਥੋਪੀਆ ਨੇ ਇਸ ਕੈਂਪ ਵਿੱਚ ਆਏ ਹੋਏ ਸਾਰੇ ਹੀ ਲੋਕਾਂ ਨੂੰ ਜੀ ਆਇਆ ਕਿਹਾ।  ਸੰਸਥਾ ਵੱਲੋਂ ਅੱਖਾਂ ਦੰਦਾਂ ਤੇ ਹੱਡੀਆਂ ਦੇ ਮਾਹਰ ਡਾਕਟਰ ਇਸ ਕੈਂਪ ਵਿੱਚ ਪੁੱਜੇ ਹੋਏ ਸਨ। ਜਿਨ੍ਹਾਂ ਕੈਂਪ ਵਿੱਚ ਆਏ ਹੋਏ ਮਰੀਜ਼ਾਂ ਦੀ ਚੈੱਕ ਅੱਪ ਕੀਤੀ। ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਕੇ ਚੈੱਕ ਅੱਪ ਕਰਵਾਇਆ। ਇਸ ਕੈਂਪ ਵਿੱਚ ਡਾਕਟਰ ਕਿਰਪਾਲ ਸਿੰਘ ਵਿਸ਼ੇਸ਼ ਤੌਰ ਤੇ ਪੁਹੰਚੇ।ਡਾਕਟਰ ਵਿਸ਼ਾਲ ਗਰਗ ਹੱਡੀਆਂ ਦੇ ਮਾਹਰ ਲੁਧਿਆਣਾ ਤੋਂ ਆਪਣੀ ਟੀਮ ਦੇ ਨਾਲ ਇਸ ਕੈਂਪ ਵਿੱਚ ਪੁੱਜੇ ਹੋਏ ਸਨ। ਡਾਕਟਰ ਸੁਰਿੰਦਰ ਪਾਲ ਸਿੰਘ, ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਦੀਪ ਕੁਮਾਰ, ਗੁਰਪ੍ਰੀਤ ਕੌਰ ਜਸਵੀਰ ਕੌਰ ਹਰਪ੍ਰੀਤ ਕੌਰ ਇਸ ਕੈਂਪ ਦੇ ਵਿੱਚ ਮੈਡੀਕਲ ਸੇਵਾਵਾਂ ਨਿਭਾ ਰਹੀਆਂ ਸਨ। ਇਸ ਮੌਕੇ ਬਲਾਕ ਕਾਂਗਰਸ ਮਾਛੀਵਾੜਾ ਦੇ ਪ੍ਰਧਾਨ ਪਰਮਿੰਦਰ ਤਿਵਾੜੀ ਤੱਖਰਾਂ, ਸੁਖਦੇਵ ਸਿੰਘ, ਕੁਲਦੀਪ ਸਿੰਘ , ਅੰਮ੍ਰਿਤ ਸਿੰਘ, ਮਨਜਿੰਦਰ ਸਿੰਘ , ਅਸ਼ੋਕ ਖੁਰਾਣਾ, ਸੁਮਨਪ੍ਰੀਤ ਚੌਹਾਨ, ਪਰਮਜੀਤ ਕੌਰ ਸਰਪੰਚ ਲੁਬਾਣਗੜ,ਸ਼ਿਵਚਰਨ ਸ਼ਰਮਾਂ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *