*ਮਿੱਠੜਾ ਕਾਲਜ ਵਿਖੇ ਜਿਲ੍ਹਾ ਭਾਸ਼ਾ ਦਫਤਰ, ਕਪੂਰਥਲਾ ਦੇ ਸਹਿਯੋਗ ਨਾਲ ਰੂ-ਬਰੂ ਪ੍ਰੋਗਰਾਮ ਕਰਵਾਇਆ ਗਿਆ*

Spread the love
ਫੱਤੂ ਢੀਂਗਾ 11 ਮਾਰਚ ਅਮਨਦੀਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਨਯੋਗ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਅਤੇ ਪ੍ਰਿੰ. ਡਾ ਜਗਸੀਰ ਸਿੰਘ ਬਰਾੜ ਜੀ ਦੀ ਯੋਗ ਅਗਵਾਈ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਪੰਜਾਬੀ ਵਿਭਾਗ ਵਲੋਂ ਜ਼ਿਲ੍ਹਾ ਭਾਸ਼ਾ ਵਿਭਾਗ, ਕਪੂਰਥਲਾ ਦੇ ਵਿਸ਼ੇਸ਼ ਸਹਿਯੋਗ ਨਾਲ ਮਿਤੀ 11-04-2025 ਨੂੰ ਰੂ-ਬਰੂ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਉੱਘੇ ਨਿਰਦੇਸ਼ਕ, ਲੇਖਕ ਅਤੇ ਪ੍ਰਧਾਨ ਇਪਟਾ, ਪੰਜਾਬ ਸ਼੍ਰੀ ਸੰਜੀਵਨ ਸਿੰਘ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਸਰਦਾਰ ਇੰਦਰਜੀਤ ਸਿੰਘ ਰੂਪੋਵਾਲੀ, ਜਨਰਲ ਸਕੱਤਰ, ਇਪਟਾ, ਸ਼੍ਰੀਮਤੀ ਸਰਬਜੀਤ ਕੌਰ ਰੂਪੋਵਾਲੀ, ਸ਼੍ਰੀਮਤੀ ਪਰਮਿੰਦਰ ਕੌਰ ਅਤੇ ਡਾ. ਹਰਭਜਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਡਾਕਟਰ ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ ਨੇ ਆਏ ਹੋਏ ਸਭ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਪ੍ਰੋਗਰਾਮ ਦੇ ਰੂ-ਬਰੂ ਸੈਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸੰਜੀਵਨ ਸਿੰਘ ਜੀ ਨੇ ਆਪਣੇ ਜੀਵਨ ਦੇ ਤਜੁਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਸੱਭਿਆਚਾਰ ਅਤੇ ਰੰਗਮੰਚ ਰਾਹੀਂ ਸਮਾਜਿਕ ਬਦਲਾਅ ਵੱਲ ਪ੍ਰੇਰਿਤ ਹੋਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਇਸ ਸੈਸ਼ਨ ਦੌਰਾਨ ਸ. ਗੁਰਵਿੰਦਰ ਸਿੰਘ ਜੀ ਦੁਆਰਾ ਮੁੱਖ ਮਹਿਮਾਨ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ। ਪ੍ਰੋਗਰਾਮ ਦੀ ਪ੍ਰਧਾਨਗੀ ਇੰਦਰਜੀਤ ਰੂਪੋਵਾਲੀ ਨੇ ਨਿਭਾਈ, ਜਦਕਿ ਮੰਚ ਦਾ ਸੰਚਾਲਨ ਸ. ਅਮਰਦੀਪ ਸਿੰਘ, ਇੰਚਾਰਜ, ਅੰਗਰੇਜ਼ੀ ਵਿਭਾਗ ਵੱਲੋਂ ਕੀਤਾ ਗਿਆ। ਕਾਲਜ ਪ੍ਰਬੰਧਨ ਵੱਲੋਂ ਮੈਡਮ ਹਰਜਿੰਦਰ ਕੌਰ, ਇੰਚਾਰਜ ਪੰਜਾਬੀ ਵਿਭਾਗ ਨੇ ਜ਼ਿਲ੍ਹਾ ਭਾਸ਼ਾ ਵਿਭਾਗ ਦੀ ਸਾਰੀ ਟੀਮ ਅਤੇ ਮਹਿਮਾਨਾਂ ਦਾ ਕਾਲਜ ਦੇ ਵਿਹੜੇ ਆਉਣ ਅਤੇ ਇਸ ਪ੍ਰੋਗਰਾਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਯੋਗਦਾਨ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਪ੍ਰੋਗਰਾਮ ਦੇ ਅੰਤ ਵਿੱਚ ਸ਼੍ਰੀਮਤੀ ਜਸਪ੍ਰੀਤ ਕੌਰ ਜੀ, ਜਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਸਨਮਾਨ ਚਿੰਨ ਭੇਂਟ ਕੀਤੇ ਗਏ। ਉਨਾਂ ਨੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਅਤੇ ਕਾਲਜ ਪ੍ਰਬੰਧਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਵਿਦਿਆਰਥੀਆਂ ਲਈ ਅਜਿਹੇ ਗਿਆਨਵਰਧਕ ਤੇ ਰੌਚਕਤਾ ਭਰਪੂਰ ਪ੍ਰੋਗਰਾਮ ਕਰਵਾਉਂਦੇ ਰਹਿਣ ਦੀ ਗੱਲ ਆਖੀ। ਇਸ ਮੌਕੇ ਤੇ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *