ਮੀਟਿੰਗ ਤੋਂ ਮੁੱਕਰ ਕੇ ਅਧਿਆਪਕਾਂ ਨੂੰ ਜਬਰੀ ਪੁਲਿਸ ਨੇ ਚੁੱਕਿਆ, ਕੀਤੀ ਮਾਰ ਕੁੱਟ।*

Spread the love
ਫਿਰੋਜ਼ਪੁਰ 25 ਅਗਸਤ (ਅਸ਼ੋਕ ਭਾਰਦਵਾਜ) ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਰੇ ਲੱਪਿਆਂ ਦੀ ਨੀਤੀ ਤੋਂ ਤੰਗ ਆ ਕੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਦਿੜਬਾ (ਸੰਗਰੂਰ) ਦਫਤਰ ਦਾ ਘਿਰਾਓ ਕੀਤਾ ,ਮੀਟਿੰਗ ਦੇਣ ਦੀ ਬਜਾਏ ਖਜ਼ਾਨਾ ਮੰਤਰੀ ਦੇ ਹੁਕਮਾਂ ਤੇ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਜਬਰੀ ਚੁੱਕ ਕੇ ਗਿਰਫਤਾਰ ਕੀਤਾ। ਅਧਿਆਪਕਾਂ ਦੀਆਂ ਪੱਗਾਂ ਅਤੇ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਨੂੰ ਸੜਕਾਂ ਉੱਤੇ ਰੋਲ ਕੇ ਰੱਖ ਦਿੱਤਾ। ਪ੍ਰਸ਼ਾਸਨ ਨੇ ਪੂਰੇ ਜ਼ੋਰਾਂ ਨਾਲ ਅਧਿਆਪਕਾਂ ਦੀ ਕੁੱਟਮਾਰ ਕੀਤੀ ਜਿਸ ਵਿੱਚ ਕਈ ਅਧਿਆਪਕਾਂ ਨੂੰ ਗੂੰਜੀਆਂ ਸੱਟਾਂ ਵੀ ਆਈਆਂ। ਪ੍ਰਦਰਸ਼ਨ ਦੌਰਾਨ ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਬਰਨਾਲਾ ਅਤੇ ਮੈਡਮ ਪਰਮਜੀਤ ਕੌਰ ਸੰਗਰੂਰ ਨੂੰ ਪ੍ਰਸ਼ਾਸਨ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਹਨਾਂ ਸਾਥੀਆਂ ਤੇ ਪਰਚਾ ਵੀ ਦਰਜ ਕਰ ਲਿਆ ਗਿਆ ਹੈ। ਜੇਕਰ  ਸਾਡੇ ਸਾਥੀਆ ਤੇ ਪਾਏ ਝੂਠੇ ਪਰਚੇ ਰੱਦ ਨਹੀ ਕੀਤੇ ਗਏ ਤਾਂ , NSQF ਟੀਚਰਜ਼ ਫਰੰਟ ਵੱਲੋ ਵਿੱਤ ਮੰਤਰੀ ਦੇ ਹਲਕੇ ਵਿਚ ਗੁਪਤ ਐਕਸ਼ਨ ਐਲਾਨਿਆ ਜਾਵੇਗਾ I
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *