ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ ਅਤੇ ਸਰਪੰਚ ਰਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਲਈ ਦਵਾਈਆਂ ਐਣਕਾਂ ਚਾਹ ਪਾਣੀ ਲੰਗਰ ਰਿਫਰੈਸ਼ਮੈਂਟ ਦਾ ਪ੍ਰਬੰਧ ਅਤੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਸੀ ਇਸ ਦੌਰਾਨ ਮਰੀਜ਼ਾਂ ਦਾ ਬੀਪੀ ਸ਼ੂਗਰ ਚੈੱਕ ਅਪ ਵੀ ਕੀਤਾ ਗਿਆ ਜਸਪ੍ਰੀਤ ਸਿੰਘ ਛਾਬੜਾ ਨੇ ਦੱਸਿਆ ਕਿ ਸਾਡੀ ਸੰਸਥਾ ਵੱਲੋਂ ਪਿਛਲੇ ਸਾਲ ਵੀ ਵਿਸ਼ਾਲ ਚੈੱਕ ਅਪ ਕੈਂਪ ਲਗਾਇਆ ਗਿਆ ਸੀ ਇਸ ਦੌਰਾਨ ਵੀ ਸਾਡੀ ਕੋਸ਼ਿਸ਼ ਸੀ ਕਿ ਅੱਖਾਂ ਦੇ ਮਰੀਜ਼ਾਂ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇ ਇਹ ਕੈਂਪ ਸਰਦਾਰ ਦਲਜੀਤ ਸਿੰਘ ਬੁੱਟਰ ਜੀ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਇਸ ਦੌਰਾਨ ਮੁੱਖ ਮਹਿਮਾਨ ਮਾਨਯੋਗ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਜੀ ਨੇ ਸੰਬੋਧਿਤ ਕਰਦੇ ਹੋਏ ਕਿਹਾ ਕਿ ਸੰਸਥਾ ਵੱਲੋਂ ਅਤੇ ਗ੍ਰਾਮ ਪੰਚਾਇਤ ਰੁਪਾਣਾ ਵੱਲੋਂ ਜੋ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਇਸ ਦੀ ਮੈਂ ਤਾਰੀਫ ਕਰਦੀ ਹਾਂ ਉਹਨਾਂ ਨੇ ਕਿਹਾ ਕਿ ਐਡੇ ਵੱਡੇ ਪੱਧਰ ਤੇ ਕੈਂਪ ਦਾ ਪ੍ਰਬੰਧ ਕਰਨਾ ਅਤੇ ਹਰੇਕ ਮਰੀਜ਼ ਨੂੰ ਦਵਾਈਆਂ ਤੇ ਐਨਕਾਂ ਮੁਹਈਆ ਕਰਵਾਣੀਆਂ ਬਹੁਤ ਹੀ ਨੇਕ ਉਪਰਾਲਾ ਹੈ ਉਹਨਾਂ ਨੇ ਕਿਹਾ ਕਿ ਲਾਲ ਚੰਦ ਅਤੇ ਜਸਪ੍ਰੀਤ ਸਿੰਘ ਛਾਬੜਾ ਸਾਡੇ ਪੁਰਾਣੇ ਸਾਥੀ ਹਨ ਜੋ ਕਿ ਅਸੀਂ ਪਿਛਲੇ 10 ਸਾਲਾਂ ਤੋਂ ਕੈਂਪ ਲਗਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਾਂ ਅਤੇ ਅਸੀਂ ਸਾਰੇ ਰਲ ਕੇ ਅੱਗੇ ਤੋਂ ਵੀ ਇਹੋ ਜਿਹੇ ਲੋਕ ਭਲਾਈ ਦੇ ਉਪਰਾਲੇ ਕਰਦੇ ਰਹਾਂਗੇ ਇਸ ਦੌਰਾਨ ਸੈਂਟਰ ਸਹਾਰਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਆਪਣੀ ਡਿਊਟੀ ਬਹੁਤ ਹੀ ਸ਼ਲਾਘਾਯੋਗ ਨਿਭਾਈ ਇਸ ਦੌਰਾਨ ਕੈਂਪ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀ ਸ਼ੇਖਰ ਬਾਂਸਲ, ਸੁਧੀਰ ਜੱਗਾ, ਨਰਸਿੰਗ ਕਾਲਜ ਦੇ ਵਿਦਿਆਰਥੀ ਅਤੇ ਸੁਖਮਨੀ ਸੇਵਾ ਸੋਸਾਇਟੀ, ਗ੍ਰਾਮ ਪੰਚਾਇਤ ਰੁਪਾਣਾ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ ਇਸ ਦੌਰਾਨ ਜਵੰਦ ਸਿੰਘ ਖੋਸਾ, ਗੁਰਪ੍ਰੀਤ ਸਿੰਘ ਜਿੰਦਰ ਖੈਰਾ, ਨਰੇਸ਼ ਕਾਂਤੀ, ਸ਼ਿਵਮ ਦੁਬਲ, ਹੈਰੀ ਵਰਮਾ, ਅੰਕੁਸ਼ ਪਾਸੀ, ਐਡਵੋਕੇਟ ਆਸ਼ੀਸ਼ ਬਾਸਲ, ਐਡਵੋਕੇਟ ਚਮਨ ਲਾਲ ਬਾਂਸਲ, ਪੀ.ਏ ਅਰਸ਼ ਬਰਾੜ, ਪੀ.ਏ ਛਿੰਦਰਪਾਲ ਸਿੰਘ ਆਦੀ ਹਾਜ਼ਰ ਸਨ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕ ਕਰਦੇ ਹੋਏ ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਨਾਲ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਸਰਪੰਚ ਰਵਿੰਦਰ ਸਿੰਘ, ਲਾਲ ਚੰਦ ਰੁਪਾਣਾSpread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…