ਫਗਵਾੜਾ 18 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੇ ਮੇਅਰ ਰਾਮਪਾਲ ਉੱਪਲ ਦਾ ਨਿਊ ਮੰਡੀ ਰੋਡ ’ਤੇ ਸਥਿਤ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸਥਾਨਕ ਦਫ਼ਤਰ ਵਿਖੇ ਪਹੁੰਚਣ ’ਤੇ ਕੌਂਸਲ ਦੇ ਸੂਬਾ ਸਕੱਤਰ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਕੌਂਸਲ ਦੇ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਕੌਂਸਲ ਮੈਂਬਰਾਂ ਨੇ ਰਾਮ ਪਾਲ ਉੱਪਲ ਦਾ ਮੇਅਰ ਬਣਨ ਤੋਂ ਬਾਅਦ ਪਹਿਲੀ ਵਾਰ ਦਫ਼ਤਰ ਆਉਣ ਲਈ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸੂਬਾ ਸਕੱਤਰ ਗੁਰਦੀਪ ਸਿੰਘ ਕੰਗ ਨੇ ਉਨ੍ਹਾਂ ਨੂੰ ਨਿਗਮ ਨਾਲ ਸਬੰਧਤ ਸ਼ਹਿਰ ਦੀਆਂ ਕੁਝ ਸਮੱਸਿਆਵਾਂ ਬਾਰੇ ਜਾਣੂ ਕਰਵਾÇਆ। ਮੇਅਰ ਉੱਪਲ ਨੇ ਸ਼ਹਿਰ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਫਗਵਾੜਾ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਇਸ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਵਧਾਉਣਾ ਉਨ੍ਹਾਂ ਦਾ ਹਮੇਸ਼ਾ ਤੋਂ ਸੁਪਨਾ ਰਿਹਾ ਹੈ। ਜਿਸ ਨੂੰ ਪੂਰਾ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ। ਇਸ ਤੋਂ ਇਲਾਵਾ ਵਾਰਡ ਪੱਧਰ ’ਤੇ ਸੀਵਰੇਜ, ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਆਦਿ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸਫ਼ਾਈ ਅਤੇ ਸੁੰਦਰੀਕਰਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਨਾਲ ਹੀ ਵਾਹਨਾਂ ਨੂੰ ਪਾਰਕਿੰਗ ਵਿੱਚ ਹੀ ਖੜੇ ਕਰਨ ਅਤੇ ਦੁਕਾਨਦਾਰਾਂ ਨੂੰ ਨਿਗਮ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ। ਇਸ ਮੌਕੇ ਕੌਂਸਲ ਦੇ ਰਾਸ਼ਟਰੀ ਉਪ ਪ੍ਰਧਾਨ ਸਿਮਰਨਜੀਤ ਸਿੰਘ ਅਤੇ ਮਹਿਲਾ ਸੈੱਲ ਦੀ ਪ੍ਰਧਾਨ ਸੁਦੇਸ਼ ਅਰੋੜਾ ਤੋਂ ਇਲਾਵਾ ਅਰਜੁਨ ਸੁਧੀਰ, ਸਤਵਿੰਦਰ ਸਿੰਘ ਭੰਮਰਾ ਪ੍ਰਧਾਨ ਫਗਵਾੜਾ, ਸੁਮਿਤ ਭੰਡਾਰੀ, ਸੰਜੀਵ ਸੂਰੀ, ਧਰਮਪਾਲ ਨਿਸ਼ਚਲ ਆਦਿ ਵੀ ਮੌਜੂਦ ਸਨ।








