ਮੈਡੀਕਲ ਅਫਸਰ ਵਲੋਂ ਸਿਵਲ ਹਸਪਤਾਲ ਦੇ ਸਟਾਫ ਨੂੰ ਨਾਲ ਲੈਕੇ ਹਸਤਪਾਲ ਨੂੰ ਸਾਫ ਕਰਨ ਲਈ ਚਲਾਈ ਕਲੀਨਲੀਨੈੱਸ ਡਰਾਇਵ

Spread the love

ਸ਼੍ਰੀ ਮੁਕਤਸਰ ਸਾਹਿਬ, 17 ਜੂਨ ()- ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੂੰ ਸਾਫ ਕਰਨ ਲਈ ਡਾ ਅਪਰਨਦੀਪ ਸਿੰਘ ਸੀਨੀਅਰ ਮੈਡੀਕਲ ਅਫਸਰ ਵਲੋਂ ਸਿਵਲ ਹਸਪਤਾਲ ਦੇ ਸਮੂਹ ਸਟਾਫ ਨੂੰ ਨਾਲ ਲੈਕੇ ਵਿਸ਼ੇਸ਼ ਕਲੀਨਲੀਨੈੱਸ ਡਰਾਇਵ ਸ਼ੁਰੂ ਕੀਤੀ ਗਈ। ਇਸ ਮੌਕੇ ਉਨ੍ਹਾ ਕਿਹਾ ਕਿ ਇਸ ਮੁਹਿੰਮ ਅਧੀਨ ਹਸਪਤਾਲ ਦੇ ਖਾਲੀ ਪਏ ਏਰੀਏ, ਅਲਮਾਰੀਆਂ, ਛੱਤਾਂ ਆਦਿ ਦੀ ਵਿਸ਼ੇਸ਼ ਸਫਾਈ ਕੀਤੀ ਜਾਵੇਗੀ ਅਤੇ ਕਬਾੜ ਆਦਿ ਨੂੰ ਨਸ਼ਟ ਕੀਤਾ ਜਾਵੇਗਾ।ਉਨ੍ਹਾ ਕਿਹਾ ਕਿ ਸਾਫ ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬੀਮਾਰੀਆਂ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ ਹਾਂ। ਸਿਵਲ ਹਸਪਤਾਲ ਦੀ ਸਾਫ ਸਫਾਈ ਹੋਣ ਨਾਲ ਲੋਕਾਂ ਦਾ ਹਸਪਤਾਲ ਵਿਚ ਵਿਸ਼ਵਾਸ ਵੱਧਦਾ ਹੈ ਅਤੇ ਵਧੀਆ ਮਹੌਲ ਵਿਚ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਵੱਛਤਾ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ ਦੀ, ਦਫਤਰਾਂ ਦੀ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਡਾ. ਮਨਜੀਤ ਕੌਰ ਨਰਸਿੰਗ ਸਿਸਟਰ, ਰਵੀ ਕੁਮਾਰ ਕਲਰਕ ਅਤੇ ਹਸਪਤਾਲ ਦਾ ਸਟਾਫ ਹਾਜ਼ਰ ਸੀ।

  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *