ਯੁੱਧ ਨਸ਼ਿਆਂ ਵਿਰੁੱਧ’: ਪੁਲਿਸ ਨੇ ਪਿੰਡ ਝੁਰੜ ਵਿਖੇ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਬੁਲਡੋਜ਼ਰ

Spread the love

ਮਲੋਟ/ਸ੍ਰੀ ਮੁਕਤਸਰ ਸਾਹਿਬ, 20 ਅਗਸਤ ()- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਝੋਰੜ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਝੋਰੜ ਪਿੰਡ ਵਿੱਚ ਇਹ ਪੰਜਾਬ ਸਰਕਾਰ ਦੀ ਦੂਜੀ ਵੱਡੀ ਕਾਰਵਾਈ ਹੈ। ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਜੋ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵੱਲੋਂ ਇਨ੍ਹਾਂ ਕੰਮਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਅੱਜ ਵੀ ਪਿੰਡ ਦੇ ਸਥਾਨਕ ਵਾਸੀਆਂ ਵੱਲੋਂ ਖੁਸ਼ੀ ਜ਼ਾਹਰ ਕਰਦੇ ਹੋਏ ਲੱਡੂ ਵੰਡੇ ਗਏ ਅਤੇ ਕਿਹਾ ਗਿਆ ਕਿ ਇਸ ਨਾਲ ਪਿੰਡ ਵਿੱਚ ਸੁਧਾਰ ਹੋਵੇਗਾ ਅਤੇ ਸਮਾਜ ਵਿੱਚ ਅੱਗੇ ਵਧੇਗਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੁਮਾਇੰਦੇ ਨੇ ਦੱਸਿਆ ਕਿ ਇਸ ਮਕਾਨ ਦੀ ਉਸਾਰੀ ਨਜਾਇਜ ਤਰੀਕੇ ਨਾਲ ਕੀਤੀ ਹੋਈ ਹੈ ਅਤੇ ਡੀ.ਡੀ.ਪੀ.ਓ. ਵੱਲੋਂ ਇਸ ਮਾਮਲੇ ਨੂੰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਪਰਿਵਾਰ ਨਾਲ ਸਬੰਧਤ ਨਸ਼ਾ ਤਸਕਰਾਂ ’ਤੇ ਨਸ਼ਾ ਤਸਕਰੀ ਦੇ ਐਨ.ਡੀ.ਪੀ.ਸੀ. ਐਕਟ ਦੇ ਅਧੀਨ ਵੱਖ-ਵੱਖ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ। ਇਸ ਮੌਕੇ ਡਾ. ਅਖਿਲ ਚੌਧਰੀ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *