ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਡਲ ਵਜੋਂ ਉਭਰੇਗਾ ਪਿੰਡ ਸ਼ੇਖੇ ਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ

Spread the love

ਜਲੰਧਰ 17 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ  ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸ਼ੇਖੇ ਵਿੱਚ ਚੱਲ ਰਹੇ ਮੁੜ ਵਸੇਬਾ ਕੇਂਦਰ ਨੂੰ ਪੰਜਾਬ ਪੱਧਰ ‘ਤੇ ਮਾਡਲ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਮੁੜ ਵਸੇਬਾ ਕੇਂਦਰ ਦਾ ਦੌਰਾ ਕਰ ਕੇ ਇਸ ਨੂੰ ਮਾਡਲ ਕੇਂਦਰ ਵਜੋਂ ਵਿਕਸਿਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐੱਮ.ਬੀ., ਐੱਸ.ਡੀ.ਐੱਮ. ਆਦਮਪੁਰ ਵਿਵੇਕ ਮੋਦੀ, ਐੱਸ.ਡੀ.ਐੱਮ. ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਐੱਨ.ਜੀ.ਓ. ਸੰਨ ਫਾਊਂਡੇਸ਼ਨ ਵੱਲੋਂ ਬਲਜੀਤ ਕੌਰ ਵੀ ਮੌਜੂਦ ਸਨ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਤੇ ਪੁਲੀਸ ਕਮਿਸ਼ਨਰ ਵੱਲੋਂ ਕੇਂਦਰ ਵਿੱਚ ਮੌਜੂਦਾ ਸਮੇਂ ਉਪਲਬਧ ਇਲਾਜ ਸੇਵਾਵਾਂ ਅਤੇ ਹੋਰ ਸਹੂਲਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਕੇਂਦਰ ਦੇ ਸਟਾਫ਼ ਅਤੇ ਇਲਾਜ ਅਧੀਨ ਵਿਅਕਤੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿੱਚ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਲਈ ਹੋਰ ਵੀ ਬਿਹਤਰ ਸਿਹਤ ਸਹੂਲਤਾਂ, ਮਨੋਵਿਗਿਆਨਕ ਸਹਾਇਤਾ, ਜਿਮਨੇਜ਼ੀਅਮ, ਹੁਨਰ ਵਿਕਾਸ ਪ੍ਰੋਗਰਾਮ ਅਤੇ ਠੀਕ ਹੋਏ ਮਰੀਜ਼ਾਂ ਦੇ ਮੁੜ ਵਸੇਬੇ ਲਈ ਨੌਕਰੀ ਦੇ ਮੌਕੇ ਅਤੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਵੱਡੇ ਪੱਧਰ ਤੇ ਇੰਤਜ਼ਾਮ ਕੀਤੇ ਜਾਣਗੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *