ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਆਈ.ਟੀ.ਆਈ ਵਿਖੇ ਫੁੱਟਬਾਲ ਦਾ ਲੀਗ ਮੈਚ ਕਰਵਾਇਆ

Spread the love

ਬੱਸੀ ਪਠਾਣਾ, 28 ਮਾਰਚ (ਉਦੇ ਧੀਮਾਨ): ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਈ.ਟੀ.ਆਈ ਬੱਸੀ ਪਠਾਣਾ ਵਿਖੇ ਜਿਲ੍ਹਾ ਫ਼ਤਹਿਗੜ ਸਾਹਿਬ ਦੇ ਐਸ.ਐਸ.ਪੀ ਸੁਭਮ ਅਗਰਵਾਲ ਦੀ ਅਗਵਾਈ ਵਿੱਚ ਫੁੱਟਬਾਲ ਦੇ ਲੀਗ ਮੈਚ ਕਰਵਾਏ ਜਾ ਰਹੇ ਹਨ। ਇਸ ਕੜੀ ਦੇ ਤਹਿਤ ਦਮਹੇੜੀ ਅਤੇ ਆਈ.ਟੀ.ਆਈ ਬੱਸੀ ਪਠਾਨਾ ਦੇ ਵਿਚਕਾਰ ਲੀਗ ਮੈਚ ਬੱਸੀ ਪਠਾਣਾਂ ਦੇ ਡੀਐਸਪੀ ਰਾਜ ਕੁਮਾਰ ਸ਼ਰਮਾ ਵੱਲੋਂ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਤੋਂ ਬਾਅਦ ਸ਼ੁਰੂ ਕਰਵਾਇਆ ਗਿਆ। ਤਾਂ ਜੋ ਨੌਜਵਾਨਾ ਨੂੰ ਖੇਡਾ ਵੱਲ ਪ੍ਰੇਰਤ ਕੀਤਾ ਜਾ ਸਕੇ। ਮੈਚ ਦੌਰਾਨ ਡੀ.ਐਸ.ਪੀ ਰਾਜ ਕੁਮਾਰ ਸ਼ਰਮਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੇ ਮਿੱਤਰਾਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਨ ਤਾਂ ਕਿ ਨਸ਼ਿਆਂ ਦੀ ਮਾੜੀ ਆਦਤ ਤੋਂ ਬੱਚ ਸਕਣ। ਇਸ ਮੌਕੇ ਰਾਜੇਸ਼ ਸਿੰਗਲਾ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ,ਸਟੇਟ ਐਵਾਰਡੀ ਨੌਰੰਗ ਸਿੰਘ ਅਤੇ ਉੱਘੇ ਸਮਾਜ ਸੇਵੀ ਡਾ.ਨਰਿੰਦਰ ਸਿੰਘ ਬਾਵਾ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰਦਿਆ ਹੋਏ ਉਨ੍ਹਾਂ ਨੇ ਕਿਹਾ ਕਿ ਅਸੀ ਪੰਜਾਬ ਪੁਲਿਸ ਵਲੋ ਸ਼ੁਰੁ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਾਂ। ਇਸ ਮੌਕੇ ਥਾਣਾ ਬੱਸੀ ਪਠਾਣਾਂ ਦੇ ਸੁਰੇਸ਼ ਸ਼ਰਮਾ,ਸਬ ਇੰਸਪੈਕਟਰ ਮੁਹੰਮਦ ਸਦੀਕ, ਏਐਸਆਈ ਹਰਵਿੰਦਰ ਸਿੰਘ, ਏਐਸਆਈ ਹਰਪਿੰਦਰ ਸਿੰਘ ,ਕੋਚ ਰਣਵੀਰ ਸਿੰਘ ,ਸਤਨਾਮ ਸਿੰਘ,ਪਿੰਕੂ ਬਾਜਵਾ, ਮਿੰਟੂ ਬਾਜਵਾ ਤੋਂ ਇਲਾਵਾ ਵੱਖ ਵੱਖ ਟੀਮਾਂ ਦੇ ਖਿਡਾਰੀ ਹਾਜ਼ਰ ਸਨ |

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *