ਫੁਤੂ ਢੀਂਗਾ10 ਮਾਰਚ ਅਮਨਦੀਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਣਯੋਗ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਜੀ ਦੀ ਅਗਵਾਈ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੁਆਰਾ ਜਾਰੀ ਕੀਤੀ ਗਈ ਤਾਜ਼ਾ ਮੈਰਿਟ ਲਿਸਟ ਵਿੱਚ ਕਾਲਜ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਵਿਦਿਆਰਥੀਆਂ ਵਿੱਚ ਪ੍ਰੇਰਣਾਸਰੋਤ ਬਣੀਆਂ ਹਨ।
ਬੀ.ਏ. ਛੇਵਾਂ ਸਮੈਸਟਰ ਦੀ ਵਿਦਿਆਰਥਣ ਜਸਲੀਨ ਕੌਰ ਅਤੇ ਬੀ.ਐੱਸਸੀ ਨਾਨ-ਮੈਡੀਕਲ ਛੇਵਾਂ ਸਮੈਸਟਰ ਦੀ ਵਿਦਿਆਰਥਣ ਅਵਨੀਤ ਕੌਰ ਨੇ ਯੂਨੀਵਰਸਿਟੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਿੱਚ ਕਾਮਯਾਬੀ ਹਾਸਿਲ ਕੀਤੀ। ਇਹ ਉਪਲਬਧੀ ਵਿਦਿਆਰਥਣਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਮਾਰਗਦਰਸ਼ਨ ਦਾ ਨਤੀਜਾ ਹੈ।

ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੋਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੀ ਸੱਚੀ ਲਗਨ ਨੂੰ ਦਰਸਾਉਂਦੀ ਹੈ। ਇਹ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਦੇਵੇਗੀ ਕਿ ਉਹ ਵੀ ਆਪਣੀ ਮਿਹਨਤ ਨਾਲ ਉੱਚਾਈਆਂ ਹਾਸਿਲ ਕਰ ਸਕਦੇ ਹਨ।
ਡਾ. ਪਰਮਜੀਤ ਕੌਰ , ਮੁਖੀ ਸਾਇੰਸ ਵਿਭਾਗ ਨੇ ਵੀ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਉਪਲਬਧੀ ਨਾ ਸਿਰਫ਼ ਵਿਦਿਆਰਥਣਾਂ ਲਈ ਮਾਣ ਦੀ ਗੱਲ ਹੈ, ਸਗੋਂ ਪੂਰੇ ਕਾਲਜ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ।






