*ਯੂਨੀਵਰਸਿਟੀ ਕਾਲਜ ਮਿੱਠੜਾ ਵਿੱਚ ਵਿਸ਼ਵ ਟੀ.ਬੀ. ਦਿਵਸ ਮੌਕੇ ਵਿਸਤ੍ਰਿਤ ਸੰਗੋਸ਼ਟੀ, ਜਾਗਰੂਕਤਾ ਦਾ ਦਿੱਤਾ ਸੰਦੇਸ਼*

Spread the love
 ਫੱਤੂਢੀਂਗਾ 24 ਮਾਰਚ ( ਕੁਲਵਿੰਦਰ ਸਿੰਘ )  ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਰੈਡ ਰਿਬਨ ਕਲੱਬ ਅਤੇ ਐਨ ਐਸ ਐਸ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਟਿਊਬਰਕੁਲੋਸਿਸ ਦਿਵਸ ਦੇ ਮੌਕੇ ‘ਤੇ ਇਕ ਵਿਸਤ੍ਰਿਤ ਜਾਗਰੂਕਤਾ ਸੰਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਮਾਨਯੋਗ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਪ੍ਰੋ. ਡਾ. ਸਰੋਜ ਅਰੋੜਾ, ਡੀਨ ਕਾਲਜਿਜ਼ ਡਿਵੈਲਪਮੈਂਟ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਢੰਗ ਨਾਲ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਸ. ਜਸਪਾਲ ਸਿੰਘ (ਡਿਪਟੀ ਡਾਇਰੈਕਟਰ, ਯੂਥ ਸੇਵਾਵਾਂ ਕਪੂਰਥਲਾ), ਸ. ਬਲਦੇਵ ਸਿੰਘ (ਪ੍ਰਿੰਸੀਪਲ, ਲਾਇਲਪੁਰ ਖਾਲਸਾ ਕਾਲਜ ਕਪੂਰਥਲਾ) ਅਤੇ ਮੈਡਮ ਗਗਨਦੀਪ ਕੌਰ (ਜ਼ਿਲਾ ਯੂਥ ਅਫਸਰ, ਮਾਈ ਭਾਰਤ ਕਪੂਰਥਲਾ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਟੀ.ਬੀ. ਵਰਗੀ ਸੰਕਰਮਕ ਬਿਮਾਰੀ ਬਾਰੇ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਫਰਜ਼ ਬਣਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਮੁੱਦਿਆਂ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਜਿੰਮੇਵਾਰ ਨਾਗਰਿਕ ਬਣਾਉਣ ਵਿੱਚ ਯੋਗਦਾਨ ਪਾਉਣ। ਮੁੱਖ ਬੁਲਾਰੇ ਸ. ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਵਰਗ ਨੂੰ ਟੀ.ਬੀ. ਦੇ ਲੱਛਣਾਂ ਅਤੇ ਇਲਾਜ ਬਾਰੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਇਸ ਬਿਮਾਰੀ ਨੂੰ ਸਮੇਂ ਸਿਰ ਪਛਾਣ ਕੇ ਇਸ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਅੱਗੇ ਆਉਣ। ਸ. ਬਲਦੇਵ ਸਿੰਘ ਨੇ ਕਿਹਾ ਕਿ ਟੀ.ਬੀ. ਦਾ ਇਲਾਜ ਸੰਭਵ ਹੈ, ਪਰ ਇਸ ਲਈ ਲਗਾਤਾਰ ਦਵਾਈ ਅਤੇ ਡਾਕਟਰੀ ਸਲਾਹ ਦੀ ਪਾਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਅਗਿਆਨਤਾ ਅਤੇ ਲਾਪਰਵਾਹੀ ਇਸ ਬਿਮਾਰੀ ਨੂੰ ਵਧਾਉਂਦੀ ਹੈ, ਇਸ ਲਈ ਜਾਗਰੂਕਤਾ ਹੀ ਇਸ ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਹੈ।ਮੈਡਮ ਗਗਨਦੀਪ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਰਕਾਰ ਵੱਲੋਂ ਟੀ.ਬੀ. ਮੁਕਤੀ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਮੁਹਿੰਮਾਂ ਨਾਲ ਜੁੜ ਕੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ। ਐਨ. ਐਸ. ਐਸ. ਅਤੇ ਰੈਡ ਰਿਬਨ ਕਲੱਬ ਨਾਲ ਜੁੜੇ ਵਿਦਿਆਰਥੀਆਂ ਨੇ ਟੀ. ਬੀ. ਸੰਬੰਧੀ ਜਾਗਰੂਕਤਾ ਫੈਲਾਉਂਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲਿਆ।
ਇਹਨਾਂ ਮੁਕਾਬਲਿਆਂ ਵਿਚ ਪਰਵਿੰਦਰ ਕੌਰ ਨੇ ਪਹਿਲਾ, ਕਿਰਨਜੀਤ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਤੇ ਸਰਟੀਫਿਕੇਟ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ। ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਕੋ- ਆਰਡੀਨੇਟਰ ਡਾ. ਪਰਮਜੀਤ ਕੌਰ, ਮੁਖੀ ਸਾਇੰਸ ਵਿਭਾਗ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਅੰਤ ਵਿੱਚ ਡਾ. ਪਰਮਜੀਤ ਕੌਰ, ਮੁਖੀ ਕਾਮਰਸ ਵਿਭਾਗ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ। ਇਸ ਮੌਕੇ ਕਾਲਜ ਵੱਲੋਂ ਸਾਰੇ ਮਾਣਯੋਗ ਬੁਲਾਰਿਆਂ ਨੂੰ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ।  ਇਹ ਸੰਗੋਸ਼ਟੀ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਸਾਬਤ ਹੋਈ, ਜਿਸ ਨਾਲ ਉਨ੍ਹਾਂ ਵਿੱਚ ਟੀ.ਬੀ. ਬਾਰੇ ਜਾਗਰੂਕਤਾ ਵਧੀ ਅਤੇ ਸਮਾਜ ਪ੍ਰਤੀ ਜਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਹੋਈ।
  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *