ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਸਬੰਧੀ ਸਿਵਲ ਹਸਪਤਾਲ ਵਿਖੇ ਕੀਤਾ ਗਿਆ ਜਾਗਰੂਕਤਾ ਸਮਾਗਮ

Spread the love

ਸ਼੍ਰੀ ਮੁਕਤਸਰ ਸਾਹਿਬ, 04 ਸਤੰਬਰ ()- ਸਿਵਲ ਸਰਜਨਡ ਡਾ ਜਗਦੀਪ ਚਾਵਲਾ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਅਰਪਣਦੀਪ ਸਿੰਘ ਸੀਨੀਅਰ ਮੈਡੀਕਲ ਅਫਸਰਦੀ ਯੋਗ ਅਗਵਾਈ ਵਿਚ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਸਬੰਧੀ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਮੌਕੇ ਡਾ.ਹਰਸ਼ਪ੍ਰੀਤ ਕੌਰ ਮਹਿੰਦਰਾ ਅੱਖਾਂ ਦੇ ਰੋਗਾਂ ਦੇ ਮਾਹਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 25 ਅਗਸਤ ਤੋਂ 10 ਸਤੰਬਰ 2025 ਤੱਕ ਅੱਖਾਂਦਾਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ ਹਰ ਸਾਲ ਅੱਖਾਂ ਦੀ ਪੁਤਲੀ ਕਾਰਨ ਲਗਭਗ 50ਹਜ਼ਾਰ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਸਿਰਫ 25 ਤੋਂ 30 ਹਜ਼ਾਰ ਹੈ, ਜਿਸ ਕਾਰਨ ਅੰਨੇਪਣ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ ,ਸਾਡੇ ਦੇਸ਼ ਵਿਚ ਮਰਨ ਵਾਲੇ ਲੋਕਾਂ ਵਿਚੋਂ ਸਿਰਫ 0.5 ਪ੍ਰਤੀਸ਼ਤ ਲੋਕ ਹੀ ਨੇਤਰਦਾਨ ਕਰ ਰਹੇ ਹਨ ਜੋ ਕਿ ਬਹੁਤ ਘੱਟ ਪ੍ਰਤੀਸ਼ਤ ਹੈ। ਇਸ ਲਈ ਸਾਨੂੰ ਨੇਤਰਦਾਨ ਦੀ ਜਾਗਰੁਕਤਾ ਮੁਹਿੰਮ ਨਾਲ ਜੁੜ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਰਨ ਉਪਰੰਤ ਨੇਤਰਦਾਨ ਕਰਨ ਲਈ ਪੇ੍ਰਰਿਤ ਕਰਨਾ ਚਾਹੀਦਾ ਹੈ ਤਾਂ ਜੋ ਅੰਨੇਪਣ ਦੇ ਸ਼ਿਕਾਰ ਲੋਕਾਂ ਨੂੰ ਜਿੰਦਗੀ ਵਿਚ ਨਵੀਂ ਰੋਸ਼ਨੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਨੇਤਰਦਾਨ ਕਰਨ ਵਾਲਾ ਇੱਕ ਵਿਅਕਤੀ 2 ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ। ਕੋਈ ਵੀ ਵਿਅਕਤੀ ਕਿਸੇ ਵੀ ਉਮਰ ਵਿੱਚ, ਭਾਵੇਂ ਅੱਖਾਂ ਵਿੱਚ ਲੈਂਜ ਪਾਏ ਹੋਣ, ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇਸ਼ਨ ਕੀਤਾ ਹੋਵੇ ਤਾਂ ਵੀ ਇਨਸਾਨ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਉੱਤੇ ਗਿੱਲਾ ਅਤੇ ਸਾਫ਼ ਕੱਪੜਾ ਰੱਖਿਆ ਜਾਵੇ ਅਤੇ ਸਿਰ ਥੱਲੇ ਸਿਰਹਾਣਾ ਰੱਖਿਆ ਜਾਵੇ। ਕਿਸੇ ਇਨਸਾਨ ਦੀ ਮੌਤ ਹੋਣ ਤੇ 10 ਘੰਟਿਆਂ ਦੇ ਅੰਦਰ ਅੰਦਰ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਦੀ ਪ੍ਰਕ੍ਰਿਆ ਸਿਰਫ਼ 10 ਤੋਂ 15 ਮਿੰਟਾਂ ਵਿੱਚ ਮੁਕੰਮਲ ਹੋ ਜਾਂਦੀ ਹੈ। ਇਸ ਮੌਕੇ ਡਾ. ਜੋਤੀ ਅੱਖਾਂ ਦੇ ਮਾਹਰ, ਡਾ. ਅੰਕਿਤਾ, ਡਾ ਸੌਮਿਆ, ਮਲਕੀਤ ਕੌਰ, ਸ਼ਾਲੂ ਰਾਣੀ, ਗੁਰਜਿੰਦਰ ਸਿੰਘ, ਸਿਵਲ ਹਸਪਤਾਲ ਦਾ ਸਟਾਫ ਅਤੇ ਆਮ ਲੋਕ ਹਾਜਰ ਸਨ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *