ਉਹਨਾਂ ਨੇ ਕਿਹਾ ਕਿ ਜਦੋਂ ਪਾਰਕਿੰਗ ਸ਼ੁਰੂ ਹੋ ਜਾਵੇਗੀ ਤਾਂ ਜਿਹੜੀਆਂ ਗੱਡੀਆਂ ਬਾਹਰ ਖੜੀਆਂ ਹੋਣਗੀਆਂ ਉਨਾਂ ਦੇ ਚਲਾਨ ਵੀ ਕੱਟੇ ਜਾਣਗੇ। ਇਸ ਤੋਂ ਇਲਾਵਾ ਨਗਰ ਕੌਂਸਲ ਵੱਲੋਂ ਅੱਜ ਰਾਹੋ ਰੋਡ ਅਤੇ ਕੁਹਾੜਾ ਰੋਡ ਉੱਪਰ ਪੀਲੀ ਪੱਟੀ ਤੋਂ ਬਾਹਰ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦਾ ਸਮਾਨ ਵੀ ਜਬਤ ਕੀਤਾ ਗਿਆ। ਉਨਾਂ ਨੇ ਦੁਕਾਨਦਾਰਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਪੀਲੀ ਪੱਟੀ ਤੋਂ ਅੰਦਰ ਹੀ ਰੱਖਣ ਤਾਂ ਕਿ ਕੋਈ ਸਮੱਸਿਆ ਨਾ ਆਵੇ। ਨਾਲ ਹੀ ਉਹਨਾਂ ਨੇ ਕਿਹਾ ਕਿ ਦੁਕਾਨਦਾਰ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਨਾਲ ਬਹਿਸਬਾਜੀ ਵੀ ਕਰਦੇ ਹਨ ਅਤੇ ਉਹਨਾ ਨਾਲ ਝਗੜਾ ਵੀ ਕਰਦੇ ਹਨ, ਮੁਲਾਜ਼ਮਾਂ ਨਾਲ ਇਹੋ ਜਿਹਾ ਵਿਵਹਾਰ ਨਾ ਕੀਤਾ ਜਾਵੇ ਕਿਉਂਕਿ ਅਸੀਂ ਤੁਹਾਡੀ ਸੇਵਾ ਲਈ ਦਿਨ ਰਾਤ ਹਾਜ਼ਰ ਹਾਂ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਅੱਜ ਕੁਝ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਚਲਾਨ ਵੀ ਕੱਟੇ ਗਏ।ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਪਾਰਕਿੰਗ ਨੂੰ ਚਾਲੂ ਕਰਨ ਵਿੱਚ ਵੱਧ ਤੋਂ ਵੱਧ ਨਗਰ ਕੌਂਸਲ ਦੀ ਮਦਦ ਕਰੋ। ਇਸ ਮੌਕੇ ਸੈਂਨਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ, ਹੈਪੀ ਕਾਲੜਾ, ਵੈਟਰਨਰੀ ਹਸਪਤਾਲ ਦੇ ਮੁਲਾਜ਼ਮ ਅਤੇ ਖੇਤੀਬਾੜੀ ਦਫਤਰ ਦੇ ਮੁਲਾਜ਼ਮ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

