ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ ਸਰਕਾਰ: ਸਵਰਨਜੀਤ ਪੂਹਲੀ, ਜਸਵੰਤ ਪੂਹਲੀ 

Spread the love
ਭੁੱਚੋ ਮੰਡੀ ਨਥਾਣਾ 13ਅਗਸਤ (ਹਰਬੰਸ ਸਿੰਘ ਭੋਲਾ) ਕਿਸਾਨਾਂ ਨੇ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਨ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦਸਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੀ ਵੱਡੀ ਜਿੱਤ ਆ ਇਸ ਵਾਰੇ ਗਲਬਾਤ ਕਰਦਿਆਂ ਹੋਇਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਪੂਹਲੀ , ਜਸਵੰਤ ਸਿੰਘ ਜੈਲਦਾਰ, ਬਲਤੇਜ ਸਿੰਘ ਗਲਬਾਤ ਕਰਦਿਆਂ ਹੋਇਆਂ ਕਿਹਾ ਕਿ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਦਾ ਡੱਟਕੇ ਵਿਰੋਧ ਕੀਤਾ ਕਿੳ  ਪੰਜਾਬ ਸਰਕਾਰ ਕਿਸਾਨਾਂ ਨੂੰ ਭੁਲਾਵੇ ਵਿੱਚ ਲੈਕੇ ਉਨ੍ਹਾਂ ਉਪਜਾਊ ਜ਼ਮੀਨ ਖੋਲ੍ਹਣਾ ਚਾਹੁੰਦੀ ਪਰ ਇਹ ਸਭ ਕੁੱਝ ਕਿਸਾਨ , ਕਿਸਾਨ ਜਥੇਬੰਦੀਆਂ ਹਰਗਿੱਸ ਨਹੀਂ ਹੋਣ ਦੇਣਾ ਉਹ ਆਪਣੀ ਇਕ ਇੰਚ  ਜ਼ਮੀਨ ਤੇ ਕਬਜ਼ਾ ਨਹੀਂ ਹੋਣ ਦੇਵਾ ਗੇ ਇਸ ਲਈ ਸਰਕਾਰ ਜਲਦ ਤੋਂ ਜਲਦ ਇਸ ਨੀਤੀ ਨੂੰ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ ।ਕਿਸਾਨ ਆਗੂ ਸਵਰਨਜੀਤ ਸਿੰਘ ਪੂਹਲੀ ਨੇ ਕਿ ਕਿਸਾਨਾਂ ਨੂੰ ਸਰਕਾਰ ਤੇ ਕੋਈ ਭਰੋਸਾ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਇਸ ਲੈਂਡ ਪੂਲਿੰਗ ਪਾਲਿਸੀ ਰੱਦ ਕਰਨਾ ਚਾਹੀਦਾ ਹੈ।ਤੇ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ।ਤਾਂ ਜ਼ੋ ਕਿਸਾਨ ਸਰਕਾਰ ਤੇ ਭਰੋਸਾ ਕਰ ਸਕਣ, ਸਰਕਾਰ  ਕਿਸਾਨਾਂ ਦੀ  ਜ਼ਮੀਨ ਖੋਹਕੇ ਇਸ ਜ਼ਮੀਨ ਤੋਂ ਅਰਬਾਂ ਖਰਬਾਂ ਰੁਪਏ ਇਕੱਠੇ ਕਰਨਾ ਚਾਹੁੰਦੀ ਇਸ ਆਗੂਆਂ ਕਿਹਾ ਕਿ ਇਹ ਹਰਗਿਸ ਨਹੀਂ ਹੋਣ ਦਿੱਤਾ ਜਾਵੇਗਾ ਤੇ ਸਰਕਾਰ ਦੇ ਮਨਸੂਬੇ ਪੂਰੈ ਨਹੀਂ ਹੋਣ ਦਿੱਤੇ ਜਾਣਗੇ।ਇਸ ਮੌਕੇ ਭਾਰੀ ਗਿਣਤੀ ਵਿੱਚ ਕਿਸਾਨ ਆਗੂਆਂ ਨੇ ਆਪਣੀ ਹਾਜ਼ਰੀ ਲਵਾਈ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *