ਵਧੀਕ ਡਿਪਟੀ ਕਮਿਸ਼ਨਰ ਵਲੋਂ ਕਮਿਉਨਿਟੀ ਮੈਨੇਜਡ ਟ੍ਰੇਨਿੰਗ ਸੈਂਟਰ ਦਾ ਕੀਤਾ ਗਿਆ ਉਦਘਾਟਨ

Spread the love

ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ  ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤਹਿਤ ਬਣੀ ਉਜਾਲਾ ਸੀ.ਐਲ.ਐਫ. ਅਧੀਨ ਕਮਿਉਨਿਟੀ ਮੈਨੇਜਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਸ਼੍ਰੀ ਸੁਰਿਦਰ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੈਂਟਰ ਉਜਾਲਾ ਕਲੱਸਟਰ ਲੈਵਲ ਫੈਡਰੇਸ਼ਨ ਵੱਲੋਂ ਚਲਾਇਆ ਜਾਵੇਗਾ। ਇਸ ਸੈਂਟਰ ਵਿਖੇ ਪੀ.ਐਸ.ਆਰ.ਐਲ.ਐਮ. ਅਧੀਨ ਬਣੇ ਸੈਲਫ ਹੈਲਪ ਗਰੁੱਪਾ ਨੂੰ ਟ੍ਰੇਨਿੰਗ ਮੁਹੱਈਆ ਕਰਵਾਈਆ ਜਾਣਗੀਆਂ। ਇਸ ਸੈਂਟਰ ਦਾ ਮੁੱਖ ਟੀਚਾ ਸਵੈ-ਸਹਾਇਤਾ ਸਮੂਹਾਂ ਨੂੰ ਟ੍ਰੇਨਿੰਗ ਮੁਹੱਈਆ ਕਰਵਾ ਕੇ ਉਨ੍ਹਾ ਨੂੰ ਸਵੈ-ਟਿਕਾਉ ਬਣਾਉਣਾ ਹੈ। ਇਸ ਸੈਂਟਰ ਨਾਲ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਪੇਂਡੂ ਗਰੀਬ ਔਰਤਾ ਨੂੰ ਲਾਭ ਮਿਲੇਗਾ। ਇਸ ਟ੍ਰੇਨਿੰਗ ਸੈਂਟਰ ਵਿਖੇ ਇਸ ਤੋਂ ਇਲਾਵਾ ਜੇਕਰ ਕੋਈ ਹੋਰ ਵਿਭਾਗ ਜਾ ਸੰਸਥਾ ਟ੍ਰੇਨਿੰਗ ਕਰਵਾਉਣਾ ਚਾਹੁੰਦਾ ਹੈ ਤਾਂ ਅਦਾਰੇ ਦੀਆਂ ਹਦਾਇਤਾਂ ਅਨੁਸਾਰ ਕਰਵਾ ਸਕਦਾ ਹੈ।ਇਸ ਮੌਕੇ ਸ਼੍ਰੀ ਗੁਰਦਰਸ਼ਨ ਕੁੰਡਲ (ਡੀ.ਡੀ.ਪੀ.ਓ.), ਸ਼੍ਰੀ ਕੇਵਲ ਕੁਮਾਰ (ਬੀ.ਡੀ.ਪੀ.ਓ. ਬਲਾਕ ਮੁਕਤਸਰ), ਸ਼੍ਰੀ ਰਮਨੀਕ ਸ਼ਰਮਾ (ਜਿਲ੍ਹਾ ਪ੍ਰੋਗਰਾਮ ਮੈਨੇਜਰ), ਸ਼੍ਰੀ ਸੌਰਬ (ਜਿਲ੍ਹਾ ਐਮ.ਆਈ.ਐਸ.), ਸ਼੍ਰੀ ਸ਼ਿਵਰਾਜ ਸਿੰਘ (ਬੀ.ਪੀ.ਐਮ.), ਸ਼੍ਰੀ ਧਰਮਵੀਰ (ਸੀ.ਸੀ.) ਤੋਂ ਇਲਾਵਾ ਸਮੂਹ ਸਟਾਫ ਪੀ.ਐਸ.ਆਰ.ਐਲ.ਐਮ. ਅਤੇ ਸਵੈ ਸੇਵਾ ਗਰੁੱਪ ਦੇ ਮੈਂਬਰ ਹਾਜਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *