ਵਿਦਿਅਕ ਸੰਸਥਾਵਾਂ ਦੀ ਰਜਿਸਟ੍ਰੇਸ਼ਨ 15 ਦਿਨਾਂ ਦੇ ਅੰਦਰ ਅੰਦਰ ਕਰਵਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

Spread the love
ਫ਼ਿਰੋਜ਼ਪੁਰ, 21 ਅਪ੍ਰੈਲ (ਅਸ਼ੋਕ ਭਾਰਦਵਾਜ)ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3-6 ਸਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ‘ਅਰਲੀ ਚਾਈਲਡ ਹੁਡ ਕੇਅਰ ਐਂਡ ਐਜੂਕੇਸ਼ਨ’ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੰਸਥਾਵਾਂ ਦੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟ੍ਰੇਸ਼ਨਾਂ ਸ਼ੁਰੂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ (ਪਲੇਅ-ਵੇਅ ਸਕੂਲਾਂ) ਦੀ ਰਜਿਸਟ੍ਰੇਸ਼ਨ ਕਰਵਾਉਣ ਲਈ 15 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ। ਇਨ੍ਹਾਂ ਸੰਸਥਾਵਾਂ ਦੀ ਸਲਾਨਾ ਰਜਿਸਟ੍ਰੇਸ਼ਨ ਰੀਨਿਉ ਕੀਤੀ ਜਾਣੀ ਲਾਜ਼ਮੀ ਹੋਵੇਗੀ। ਰਜਿਸ਼ਟ੍ਰੇਸ਼ਨ ਦੇ ਲਈ ਇਨ੍ਹਾਂ ਸੰਸਥਾਵਾਂ ਤੋਂ 5,000 ਰੁਪਏ ਸਲਾਨਾ ਫੀਸ ਵਸੂਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਪ੍ਰਾਈਵੇਟ ਸਕੂਲਾਂ/ਸੰਸਥਾਵਾਂ/ਪਲੇਅ ਵੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ ਵੇ ਸਕੂਲ ਮਾਪਦੰਡ ਨੂੰ ਪੂਰਾ ਨਹੀਂ ਕਰਦਾ ਤਾਂ ਉਸਨੂੰ ਬੰਦ ਕਰ ਦਿੱਤਾ ਜਾਵੇਗਾ। ਰਜਿਸਟ੍ਰੇਸ਼ਨ ਕਰਵਾਉਣ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ, ਫਾਰਮ ਅਨੁਲਗ-1 ਅਤੇ ਹਦਾਇਤਾਂ ਜ਼ਿਲ੍ਹਾ ਫਿਰੋਜ਼ਪੁਰ ਦੀ ਵੈਬਸਾਈਟ (ferozepur.nic.in) ਤੋਂ ਡਾਉਨਲੋਡ ਕੀਤੀਆਂ ਜਾ ਸਕਦੀਆਂ ਹਨ। ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਦੇ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜ਼ਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਦਫਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *