ਵਿਧਾਇਕ ਅਮਰਗੜ੍ਹ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਹਲਕਾ ਅਮਰਗੜ੍ਹ ਦੇ ਸਕੂਲਾਂ ਵਿੱਚ 39 ਲੱਖ 74 ਹਜਾਰ ਦੇ ਵਿਕਾਸ ਕਾਰਜ ਦਾ ਕੀਤਾ ਗਿਆ ਉਦਘਾਟਨ

Spread the love

 

ਮਾਲੇਰਕੋਟਲਾ 11 ਅਪ੍ਰੈਲ(ਬੋਪਾਰਾਏ) ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ  ਦੇ ਬੁਨਿਆਂਦੀ ਢਾਂਚੇ ਵਿੱਚ ਸੁਧਾਰ ਕਰਕੇ ਪ੍ਰਾਇਵੇਟ ਸਕੂਲਾਂ ਦੇ ਬਰਾਬਰ ਦਾ ਮਿਆਰ ਮੁਹੱਇਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚੇ ਕਿਸੇ ਤੋਂ ਘੱਟ ਮਹਿਸੂਸ ਨਾ ਕਰਨ । ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਮੁਕਾਬਲੇ ਦਾ ਯੁੱਗ ਹੈ, ਇਸ ਲਈ ਸਮੇਂ ਦਾ ਹਾਣੀ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ।ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ।   ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕਾ ਅਧੀਨ ਆਉਂਦੇ ਚਾਰ ਸਕੂਲਾਂ ਵਿੱਚ 39 ਲੱਖ 74 ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਵਿਖੇ 23 ਲੱਖ 24 ਹਜਾਰ ਰੁਪਏ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਕੰਮ ਮੁਕੰਮਲ ਕੀਤਾ ਗਿਆ ਹੈ । ਜਿਸ ਵਿੱਚੋ 13 ਲੱਖ ਰੁਪਏ ਦੀ ਗਰਾਂਟ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਦੇ ਚੁਹਤਰਫੇ ਵਿਕਾਸ ਕਾਰਜਾਂ ਤੇ ਖਰਚ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ  ਅਤੇ ਹਾਈ ਸਕੂਲ ਮੰਡੀਆ ਵਿੱਚ 16 ਲੱਖ 50 ਹਜਾਰ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਕਮਰਿਆਂ ਦਾ ਨਵੀਨਿਕਰਨ ਕੀਤਾ ਗਿਆ ਹੈ ।  ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ।           ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ  ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਇਸ ਮੌਕੇ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਮੰਤਵ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜਾਂ ਲਈ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਿੰਡਾਂ ਦੇ ਵਾਸੀਆਂ ਵੱਲੋਂ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *