ਵਿਧਾਇਕ ਚੱਢਾ ਵੱਲੋਂ ਪਿੰਡ ਝਿੰਜੜੀ ਵਿਖੇ ਸ਼ੁਰੂ ਕਰਵਾਏ ਗਏ ਵੱਖ ਵੱਖ ਵਿਕਾਸ ਦੇ ਕੰਮ ਹੋਏ ਮੁਕੰਮਲ 

Spread the love
ਨੂਰਪੁਰਬੇਦੀ, 3 ਜੁਲਾਈ ਦਲਜੀਤ ਚਨੌਲੀ- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਿੰਡ ਝਿੰਜੜੀ ‘ਚ ਸ਼ੁਰੂ ਕੀਤੇ ਗਏ ਵੱਖ ਵੱਖ ਵਿਕਾਸ ਕਾਰਜ ਹੁਣ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਕਾਰਜਾਂ ਨੇ ਪਿੰਡ ਦਾ ਚਿਹਰਾ ਨਵੇਂ ਰੂਪ ਚ ਬਦਲਕੇ ਰੱਖ ਦਿੱਤਾ ਹੈ। ਜਿੱਥੇ ਇੱਕ ਪਾਸੇ ਆਧੁਨਿਕਤਾ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਦੇ ਜੀਵਨ ਪੱਧਰ ਤੇ ਵੀ ਸੁਧਾਰ ਆ ਰਿਹਾ ਹੈ। ਇਨ੍ਹਾਂ ਕਾਰਜਾਂ ਦੀ ਤਕਨੀਕੀ ਜਾਣਕਾਰੀ ਦਿੰਦਿਆਂ ਪੰਚਾਇਤੀ ਰਾਜ ਵਿਭਾਗ ਦੇ ਸੈਕਟਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਝਿੰਜੜੀ ਵਿੱਚ ਵਿਧਾਇਕ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੁੱਲ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਵੱਡੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕੰਮਾਂ ਦੀ ਕੜੀ ਦੇ ਤਹਿਤ 2.90 ਲੱਖ ਰੁਪਏ ਦੀ ਲਾਗਤ ਨਾਲ 25 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ, ਜੋ ਪਿੰਡ ਦੀਆਂ ਮੁੱਖ ਗਲੀਆਂ ਅਤੇ ਥਾਵਾਂ ਨੂੰ ਰੌਸ਼ਨ ਕਰਦੀਆਂ ਹਨ। ਇਸੇ ਤਰ੍ਹਾਂ 2.75 ਲੱਖ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾ ਕੇ ਪਿੰਡ ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ। ਇਸਦੇ ਨਾਲ ਹੀ 6 ਲੱਖ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਕਮਿਊਨਿਟੀ ਸੈਂਟਰ ਬਣਾਇਆ ਗਿਆ ਹੈ, ਜੋ ਭਵਿੱਖ ਵਿਚ ਸਮੂਹਕ ਸਮਾਗਮਾਂ ਲਈ ਵਰਤਿਆ ਜਾਵੇਗਾ। ਇਸ ਤੋਂ ਇਲਾਵਾ, 50 ਹਜ਼ਾਰ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਵੱਖ ਵੱਖ ਥਾਵਾਂ ‘ਤੇ ਸਿਮੈਂਟਡ ਬੈਂਚਾਂ ਲਗਾਈਆਂ ਗਈਆਂ ਹਨ, ਜਿਸ ਨਾਲ ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਆਰਾਮਦਾਇਕ ਬੈਠਕ ਸਥਾਨ ਮਿਲੇ ਹਨ। ਸੈਕਟਰੀ ਨੇ ਇਸ ਮੌਕੇ ਕਿਹਾ ਕਿ ਇਹ ਸਭ ਕੰਮ ਵਿਧਾਇਕ ਚੱਢਾ ਦੀ ਨਿੱਜੀ ਦਿਲਚਸਪੀ ਤੇ ਜ਼ਮੀਨੀ ਪੱਧਰ ‘ਤੇ ਉਤਰੇ ਵਿਕਾਸ ਮਾਡਲ ਦਾ ਹਿੱਸਾ ਹਨ। ਉਨ੍ਹਾਂ ਆਖਿਆ ਕਿ ਵਿਧਾਇਕ ਵੱਲੋਂ ਹਮੇਸ਼ਾ ਹੀ ਪਿੰਡਾਂ ਦੀ ਪਛਾਣ ਰੱਖਦੇ ਹੋਏ, ਲੋਕਾਂ ਦੀ ਸਿੱਧੀ ਲੋੜ ਨੂੰ ਸਮਝ ਕੇ ਕਾਰਜ ਕਰਵਾਏ ਜਾਂਦੇ ਹਨ। ਇਸ ਮੌਕੇ ਪਿੰਡ ਝਿੰਜੜੀ ਦੇ ਸਰਪੰਚ ਲਖਵਿੰਦਰ ਸਿੰਘ ਨੇ ਪਿੰਡ ਵਾਸੀਆਂ ਦੀ ਤਰਫੋਂ ਵਿਧਾਇਕ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ  “ਵਿਧਾਇਕ ਨੇ ਜੋ ਵਾਅਦੇ ਕੀਤੇ ਸਨ, ਉਹ ਨਾ ਸਿਰਫ਼ ਨਿਭਾਏ ਹਨ, ਸਗੋਂ ਉਨ੍ਹਾਂ ਨੇ ਪਿੰਡ ਨੂੰ ਨਵੀ ਦਿਸ਼ਾ ਦਿੱਤੀ ਹੈ। ਅਸੀਂ ਪਿੰਡ ਵਾਸੀ ਹਮੇਸ਼ਾ ਉਹਨਾਂ ਦੇ ਆਭਾਰੀ ਰਹਾਂਗੇ। ਝਿੰਜੜੀ ਹੁਣ ਆਧੁਨਿਕਤਾ ਵੱਲ ਵਧ ਰਿਹਾ ਹੈ।” ਪੂਰੇ ਪਿੰਡ ਵਾਸੀਆਂ ਨੇ ਵੀ ਖੁਸ਼ੀ ਜਤਾਈ ਹੈ ਕਿ ਪਹਿਲਾਂ ਦੇ ਹਨ੍ਹੇਰੇ ਵਿਚ ਡੁੱਬੇ ਰਸਤੇ ਹੁਣ ਸੋਲਰ ਲਾਈਟਾਂ ਨਾਲ ਰੌਸ਼ਨ ਹੋ ਚੁੱਕੇ ਹਨ, ਤੇ ਨਿਗਰਾਨੀ ਕਾਰਜ ਲਈ ਸੀਸੀਟੀਵੀ ਸੁਰੱਖਿਆ ਨੇ ਚੋਰੀਆਂ ਅਤੇ ਗਲਤ ਗਤੀਵਿਧੀਆਂ ‘ਤੇ ਨਕੇਲ ਪਾਈ ਹੈ। ਇਹ ਸਾਰੇ ਪ੍ਰੋਜੈਕਟ ਹਲਕੇ ਦੇ ਵਿਕਾਸ ਪੱਖੋਂ ਵਿਧਾਇਕ ਦੀ ਦੂਰਦਰਸ਼ੀ ਸੋਚ ਅਤੇ ਲੋਕਾਂ ਦੇ ਹਿੱਤਾਂ ਨੂੰ ਪ੍ਰਾਥਮਿਕਤਾ ਦੇਣ ਵਾਲੀ ਨੀਤੀ ਦਾ ਜਿਉਂਦਾ ਜਾਗਦਾ ਸਬੂਤ ਹਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *