ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

Spread the love

ਫਰੀਦਕੋਟ 11 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ)ਜ਼ਿਲ੍ਹੇ ਵਿੱਚ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਰਕਾਰ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਚੇਅਰਮੈਨ ਵੀ ਹਾਜ਼ਰ ਸਨ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹਨ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਖਰੀਦ ਤੇ ਲਿਫਟਿੰਗ ਜਾਂ ਅਦਾਇਗੀ ਸਬੰਧੀ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਚ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਸੁੱਕੀ ਆ ਰਹੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਨਮੀ ਚੈੱਕ ਕਰਕੇ ਖਰੀਦ ਕੀਤੀ ਜਾ ਰਹੀ ਹੈ।

 ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਸਫ਼ਾਈ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁੱਕੀ ਹੋਈ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕਣਕ ਦੀ ਕਟਾਈ ਕੰਬਾਈਨਾਂ ਨਾਲ ਨਾ ਕਰਨ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਮਨਦੀਪ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਡਿਪਟੀ ਡਾਇਰੈਕਟਰ ਅਤਿੰਦਰ ਕੌਰ, ਡੀ.ਐਫ.ਐਸ.ਸੀ ਸ. ਗੁਰਜੀਤ ਸਿੰਘ ਦਿਓਲ, ਖਰੀਦ ਏਜੰਸੀਆਂ ਦੇ ਅਧਿਕਾਰੀ ਕੁਲਭੂਸ਼ਨ, ਪ੍ਰਮੋਦ ਬਾਂਸਲ, ਮਹਿੰਦਰ ਬਾਂਸਲ, ਮੁਕੇਸ਼ ਖੰਨਾ, ਸੁਧੀਰ ਛਾਬੜਾ ਸਮੇਤ ਆੜਤੀ ਐਸੋਸੀਏਸ਼ਨ ਦੇ ਆਹੁਦੇਦਾਰ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *