ਵਿਸ਼ਵ ਯੋਗਾ ਦਿਵਸ ਮੌਕੇ ਬਲਾਕ ਧਨੌਲਾ ਵਿੱਚ ਲਗਾਏ ਯੋਗਾ ਕੈਂਪ

Spread the love
ਧਨੌਲਾ,  ਜੂਨ (ਸੁਖਰਾਜ ਚਹਿਲ):- ਵਿਸ਼ਵ ਯੋਗਾ ਦਿਵਸ ਮੌਕੇ ਸਥਾਨਕ ਸੀ.ਐਚ.ਸੀ. ਸਮੇਤ ਬਲਾਕ ਧਨੌਲਾ ਦੇ ਸਮੂਹ ਸਿਹਤ ਕੇਂਦਰਾਂ ਤੇ ਯੋਗਾ ਅਭਿਆਸ ਕੈਂਪ ਲਗਾਏ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ: ਸਤਵੰਤ ਸਿੰਘ ਔਜ਼ਲਾ ਨੇ ਕਿਹਾ ਕਿ ਯੋਗਾ ਸਰੀਰਕ, ਮਾਨਸਿਕ ਅਤੇ ਅਧਿਆਤਮਕ ਅਭਿਆਸ ਹੈ।ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਵਿੱਚ ਲਚਕਤਾ ਵਧਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੂਨ ਦੇ ਗੇੜ ਵਿੱਚ ਵੀ ਸੁਧਾਰ ਹੁੰਦਾ ਹੈ ਅਤੇ ਸਾਹ ਪ੍ਰਣਾਲੀ ਮਜ਼ਬੂਤ ਹੁੰਦੀ ਹੈ।ਬਲਾਕ ਐਜੂਕੇਟਰ ਬਲਰਾਜ ਸਿੰਘ  ਕਾਲੇਕੇ ਨੇ ਕਿਹਾ ਕਿ ਯੋਗਾ ਕਰਨ ਨਾਲ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ  ਬਿਮਾਰੀਆਂ ਤੇ ਵੀ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮਾਨਸਿਕ ਤਨਾਅ ਤੋਂ ਵੀ ਮੁਕਤੀ ਮਿਲਦੀ ਹੈ। ਯੋਗ ਸਿਰਫ਼ ਇੱਕ ਸਰੀਰਕ ਅਭਿਆਸ ਨਹੀਂ ਹੈ ਬਲਕਿ ਇੱਕ ਅਧਿਆਤਮਕ ਮਾਰਗ ਵੀ ਹੈ ਜੋ ਵਿਅਕਤੀ ਨੂੰ ਅੰਦਰੂਨੀ ਸ਼ਾਂਤੀ ਅਤੇ ਆਤਮ ਧਿਆਨ ਵੱਲ ਲੈ ਕੇ ਜਾਂਦਾ ਹੈ। ਇਸ ਉਤਸਵ ਦੀ ਗਿਆਰਵੀਂ ਵਰ੍ਹੇਗੰਢ ਮੌਕੇ ਇੱਕ ਧਰਤੀ ਇੱਕ ਸਿਹਤ ਲਈ ਯੋਗ ਥੀਮ ਤਹਿਤ ਮਨਾਏ ਗਏ ਇਸ ਦਿਹਾੜੇ ਮੌਕੇ ਬਲਾਕ  ਦੇ ਸਮੂਹ ਸਟਾਫ਼ ਵੱਲੋਂ ਯੋਗ ਗਤੀਵਿਧੀਆਂ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਤੇ ਵੀ ਯੋਗ ਸਰਗਰਮੀਆਂ ਕੀਤੀਆਂ ਗਈਆਂ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *