ਸੱਤਿਆ ਭਾਰਤੀ ਸਕੂਲ ਪਿੰਡ ਮਿੱਠੇਵਾਲ ਵਿਖੇ ਵਾਤਾਵਰਨ ਦਿਵਸ ਮਨਾਇਆ

Spread the love
ਮਾਛੀਵਾੜਾ ਸਾਹਿਬ 5 ਜੂਨ (ਸੁੱਚਾ ਬੰਗੜ )ਮਾਛੀਵਾੜਾ ਬਲਾਕ ਦੇ ਪਿੰਡ ਮਿੱਠੇਵਾਲ ਵਿਖੇ ਸੱਤਿਆ ਭਾਰਤੀ ਸਕੂਲ ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਬੱਚਿਆਂ ਨੂੰ ਸਿੱਖਿਆ ਦੇਣ ਦੇ ਨਾਲ ਨਾਲ ਸਕੂਲ ਵੱਲੋਂ ਤਰ੍ਹਾਂ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਸਕੂਲ ਦੀ ਮੁੱਖ ਅਧਿਆਪਕਾ ਮਨਦੀਪ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਸਟਾਫ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨਾਲ ਮਿਲ ਕੇ ਸਕੂਲ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ ਜਿਸ ਦੌਰਾਨ 20 ਤੋਂ ਜਿਆਦਾ ਪੌਦੇ ਲਗਾਏ ਗਏ। ਉਹਨਾਂ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਦੀਆਂ ਵਰਚੁਅਲ ਕਲਾਸਾਂ ਲਗਾਈਆਂ ਗਈਆਂ। ਜਿਸ ਵਿੱਚ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ। ਵਰਚੁਅਲ ਕਲਾਸਾਂ ਦੌਰਾਨ ਬੱਚਿਆਂ ਨੇ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ। ਸਕੂਲ ਦੀ ਮੁੱਖ ਅਧਿਆਪਕਾ ਨੇ ਕਿਹਾ ਕਿ ਸਾਨੂੰ ਹਰ ਇੱਕ ਵਿਅਕਤੀ ਨੂੰ ਇੱਕ ਇੱਕ ਪੌਦਾ ਲਗਾਉਣਾ ਚਾਹੀਦਾ ਹੈ ਤਾਂ ਕੀ ਵਾਤਾਵਰਨ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਇਆ ਜਾ ਸਕੇ। ਰੁੱਖ ਸਾਡੇ ਜੀਵਨ ਦਾ ਇੱਕ ਹਿੱਸਾ ਹਨ ਜੋ ਕਿ ਸਾਨੂੰ ਆਕਸੀਜਨ ਦਿੰਦੇ ਹਨ। ਇਸ ਤੋਂ ਇਲਾਵਾ ਫਲ ਵਾਲੇ ਬੂਟੇ ਸਾਨੂੰ ਖਾਣ ਲਈ ਫਲ ਦਿੰਦੇ ਹਨ। ਉਹਨਾਂ ਨੇ ਕਿਹਾ ਕਿ ਜਿੰਨੇ ਅਸੀਂ ਵੱਧ ਤੋਂ ਵੱਧ ਦਰਖਤ ਲਗਾਵਾਂਗੇ ਤਾਂ ਜੋ ਤਾਪਮਾਨ ਦਿਨੋ ਦਿਨ ਤਾਪਮਾਨ ਵਧਦਾ ਜਾ ਰਿਹਾ ਹੈ ਉਹ ਦਰਖਤ ਲਗਾਉਣ ਨਾਲ ਹੀ ਘੱਟ ਹੋਵੇਗਾ। ਉਹਨਾਂ ਨੇ ਕਿਹਾ ਕਿ ਜਿਸ ਜਗ੍ਹਾ ਤੋਂ ਅਸੀਂ ਦਰਖਤ ਕੱਟਦੇ ਹਾਂ ਤਾਂ ਸਾਨੂੰ ਨਾਲ ਹੀ ਕੋਈ ਹੋਰ ਬੂਟਾ ਲਗਾ ਦੇਣਾ ਚਾਹੀਦਾ ਹੈ ਤਾਂ ਕਿ ਉਸ ਦਰਖਤ ਵੀ ਕਮੀ ਪੂਰੀ ਹੋ ਸਕੇ। ਉਹਨਾਂ ਨੇ ਕਿਹਾ ਕਿ ਸਕੂਲ ਵੱਲੋਂ ਜੋ ਵਾਤਾਵਰਨ ਦਿਵਸ ਮਨਾਇਆ ਗਿਆ ਹੈ ਜੋ ਪੌਦੇ ਲਗਾਏ ਗਏ ਹਨ, ਉਸ ਦੀ ਦੇਖਭਾਲ ਦੀ ਜਿੰਮੇਵਾਰੀ ਜਸਪ੍ਰੀਤ ਕੌਰ ਵੱਲੋਂ ਲਈ ਗਈ ਹੈ। ਇਸ ਮੌਕੇ ਸਮੂਹ ਸਟਾਫ ਮੈਂਬਰ ਸੰਦੀਪ ਕੌਰ, ਮਨਦੀਪ ਕੌਰ, ਜਸਪ੍ਰੀਤ ਕੌਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ।
  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *