ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

Spread the love
 ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ 14 ਅਪ੍ਰੈਲ ਨੂੰ ਕਰਵਾਏ ਜਾ ਰਹੇ ਹਨ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭਾਈ ਜਸਪਾਲ ਸਿੰਘ ਪਵਾਤ ਨੇ ਕਿਹਾ ਕਿ ਬੱਚਿਆਂ ਤੋਂ ਗੁਰਬਾਣੀ ਇਤਿਹਾਸ ਸੁਣ ਕੇ ਵਧੀਆ ਇਨਾਮ ਦਿੱਤੇ ਜਾਣਗੇ। ਪਹਿਲਾ ਇਨਾਮ ਸਕੂਟਰੀ ਦੂਸਰਾ ਇਨਾਮ ਰੇਜ਼ਰ ਸਾਈਕਲ ਅਤੇ ਤੀਸਰਾ ਇਨਾਮ ਸਾਈਕਲ ਦਿੱਤਾ ਜਾਵੇਗਾ।ਭਾਈ ਜਸਪਾਲ ਸਿੰਘ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਅਤੇ ਗੁਰੂ ਦੀ ਬਾਣੀ ਨਾਲ ਵੱਧ ਤੋਂ ਵੱਧ ਜੁੜ ਕੇ ਗੁਰੂ ਆਲੇ ਬਣਨ ਲਈ ਕਿਹਾ
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *