ਸ਼੍ਰੀ ਮੁਕੱਤਸਰ ਸਾਹਿਬ ਤੋ ਜਨਵਾਦੀ ਨੌਜਵਾਨ ਸਭਾ ਦੇ ਨੋਜਵਾਨਾਂ ਦਾ ਇੱਕ ਜੱਥਾ ਸ਼ਹੀਦਾਂ ਦੀ ਯਾਦਗਾਰ ਹੁਸੈਨੀਵਾਲਾ ਵਿਖੇ ਨਤਮਸਤਕ ਹੋਇਆ

Spread the love

ਫਿਰੋਜ਼ਪੁਰ 25 ਮਾਰਚ (ਅਸ਼ੋਕ ਭਾਰਦਵਾਜ)       ਸ਼੍ਰੀ ਮੁਕੱਤਸਰ ਸਾਹਿਬ ਤੋਂ ਜਨਵਾਦੀ ਨੌਜਵਾਨ ਸਭਾ ਦੇ ਨੋਜਵਾਨਾਂ ਦਾ ਇੱਕ ਜੱਥਾ ਕਾਮਰੇਡ ਰਾਜ ਕੁਮਾਰ ਅਤੇ ਪਰੇਮ ਸਿੰਘ ਦੀ ਅਗਵਾਈ ਹੇਠ ਸ਼ਹੀਦਾਂ ਦੀ ਯਾਦਗਾਰ ਹੁਸੈਨੀਵਾਲਾ ਵਿਖੇ ਨਤਮਸਤਕ ਹੋਇਆ। ਇਸ ਮੌਕੇ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਆਗੂਆਂ ਨੇ ਨੋਜਵਾਨਾਂ ਨੂੰ ਕਿਹਾ ਦੇਸ਼ ਦੀ ਜਵਾਨੀ ਨੂੰ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾਉਣ ਦੀ ਲੋੜ ਹੈ ਅੱਜ ਦੇਸ਼ ਦੇ ਹਾਕਮ ਸਾਮਰਾਜੀ ਤਾਕਤਾਂ ਦੀ ਕਠਪੁਤਲੀ ਬਣੇ ਹੋਏ ਹਨ ਅਤੇ ਦੇਸ਼ ਦੇ ਸਾਰੇ ਪਬਲਿਕ ਸੈਕਟਰ ਨੂੰ ਕਾਰਪੋਰੇਟਾ ਦੇ ਹਵਾਲੇ ਕੀਤਾ ਜਾ ਰਿਹਾ ਹੈ ਹਾਕਮ ਦੇਸ਼ ਵਿਚ ਬਹੁਰਾਸ਼ਟਰੀ ਕੰਪਨੀਆਂ ਦਾ ਰਾਜ ਸਥਾਪਿਤ ਕਰਨ ਲੱਗੇ ਹੋਏ ਹਨ ਦੇਸ਼ ਦਾ ਵਰਗੀਕਰਨ ਕਰਕੇ ਫ਼ਿਰਕਿਆਂ ਨੂੰ ਆਪਸ ਵਿੱਚ ਲੜਾਇਆ ਜਾ ਰਿਹਾ ਹੈ ਦੇਸ਼ ਦੇ ਲੋਕ ਬੇਰੁਜ਼ਗਾਰੀ ਭੁਖਮਰੀ ਮਹਿਗਾਈ ਗਰੀਬੀ ਫਿਰਕਾਪ੍ਰਸਤੀ ਅਤੇ ਅਣਪੜ੍ਹਤਾ ਦੀ ਚੱਕੀ ਵਿੱਚ ਪਿਸ ਰਹੇ ਹਨ ਦੇਸ਼ ਰੁਜ਼ਗਾਰ ਨਾ ਮਿਲਣ ਕਾਰਨ ਦੇਸ਼ ਦੀ ਜਵਾਨੀ ਦੂਜੇ ਦੇਸ਼ਾਂ ਵੱਲ ਵਹੀਰਾਂ ਘੱਤ ਕੇ ਜਾ ਰਹੀ ਹੈ ਜਨਵਾਦੀ ਨੌਜਵਾਨ ਸਭਾ ਦੇ ਸੂਬਾ ਸਕੱਤਰ ਸੁਖਵਿੰਦਰ ਨਾਗੀ ਨੇ ਕਿਹਾ ਕਿ ਦੇਸ਼ ਛੱਡ ਕੇ ਜਾਣ ਦੀ ਬਜਾਏ ਨੋਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਮੁਹਿੰਮ ਚਲਾ ਕੇ ਸੰਘਰਸ਼ ਕਰਨਾ ਚਾਹੀਦਾ ਹੈ ਸਾਡੇ ਸੂਰਬੀਰਾਂ ਯੋਧਿਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ

ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਨੋਜਵਾਨਾਂ ਨੂੰ ਰਾਜਨੀਤੀ ਵਿੱਚ ਸਰਗਰਮ ਹੋਣਾ ਚਾਹੀਦਾ ਹੈ ਫ਼ੇਰ ਹੀ ਸ਼ਹੀਦਾਂ ਦੇ ਸੁਪਨਿਆਂ ਦੇ ਦੇਸ਼ ਦਾ ਨਿਰਮਾਣ ਕੀਤਾ ਜਾ ਸਕਦਾ ਹੈ ਇਸ ਮੌਕੇ ਜਸਵੀਰ ਸਿੰਘ ਸੂਰਜ ਭਾਟੀਆ ਹੀਰਾ ਲਾਲ,ਪ੍ਰਿੰਸ, ਨੀਰਜ ਸੰਦੀਪ, ਰਵਿੰਦਰ, ਰਾਜੀਵ ਜਗਜੀਤ ਸਿੰਘ ਗਰੀਬ ਦਾਸ ਅਨਮੋਲ ਕੁਮਾਰ ਭਾਰਤ ਹਰੀ ਕਿਸ਼ੋਰ ਕੁਲਦੀਪ ਖੁੰਗਰ ਤੇ ਰੋਹਿਤ ਵਰਮਾ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *