ਸ਼੍ਰੀ ਸੁਖਮਨੀ ਸਾਹਿਬ ਪਾਠ ਕਰਵਾ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ

Spread the love

ਸ਼੍ਰੀ ਮੁਕਤਸਰ ਸਾਹਿਬ, 15 ਜੁਲਾਈ ()- ਸ਼੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਗੰਧੜ ਵਿਖੇ ਜੈਵਿਕ ਉਤਾਪਦ ਸ਼ੁਰੂ ਕੀਤਾ ਜਿਸ ਦੇ ਨਵੇਂ ਪਲਾਂਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਲਾਂਟ ਦਾ ਉਦਘਾਟਨ ਕਰਨ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਇਸ ਮੌਕੇ ਗ੍ਰੰਥੀ ਸਾਹਿਬਾਨਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਹਰ ਇਕ ਚੀਜ਼ ਵਿਚ ਰਸਾਇਣ ਪਾਏ ਜਾਂਦੇ ਹਨ, ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਜਿਸ ਨੂੰ ਧਿਆਨ ’ਚ ਰੱਖਦੇ ਹੋਏ ਉਸਨੇ ਜੈਵਿਕ ਉਤਪਾਦ ਸ਼ੁਰੂ ਕੀਤੇ ਜੋ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨਗੇ ਅਤੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ। ਇਸ ਮੌਕੇ ਗੁਰੂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਸਮੇਂ ਇਸ ਮੌਕੇ ਰਮਨਜੀਤ ਕੌਰ, ਕਮਲਪ੍ਰੀਤ ਕੌਰ, ਰਾਜਿੰਦਰ ਸਿੰਘ, ਅਮਨ ਸ਼ਰਮਾ, ਚਮਕੌਰ ਸਿੰਘ ਅਤੇ ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *