ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋ ਸਕੂਲਾਂ ਨੂੰ 10.40 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Spread the love
ਸਨੌਰ 20 ਅਪ੍ਰੈਲ – ਸਨੌਰ ਹਲਕੇ ਦੇ ਵਿਧਾਇਕ  ਹਰਮੀਤ ਸਿੰਘ ਪਠਾਣਮਾਜਰਾ ਨੇ ਪਿੰਡ ਪੰਜੋਲਾ ਅਤੇ ਬਲਬੇੜਾ ਵਿੱਚ 10.40 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ।  ਉਹਨਾਂ ਕਿਹਾ ਕਿ  ਇਹਨਾਂ ਵਿਕਾਸ  ਕਾਰਜਾਂ ਵਿੱਚ ਪਿੰਡਾਂ ਦੇ ਸਕੂਲਾਂ ਵਿੱਚ ਨਵੇਂ ਕਲਾਸਰੂਮ, ਇਮਾਰਤ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਕੂਲਾਂ ਦੇ ਨਵੀਨੀਕਰਨ, ਚਾਰਦੀਵਾਰੀ ਸਮੇਤ ਹੋਰ ਜਰੂਰੀ ਸਹੂਲਤਾਂ ਨੂੰ ਸ਼ਾਮਲ ਕਰਨਾ ਹੈ । ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀਆਂ ਨੀਤੀਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਵਿਕਾਸ ਕਾਰਜਾਂ ਲਈ ਪਿੰਡ ਵਾਸੀਆਂ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ  ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਹਿਲਾਂ ਵਾਰ ਹੋਇਆ ਹੈ ਕਿ ਉਨ੍ਹਾਂ ਦੇ ਪਿੰਡਾਂ ਵਿਚ ਇੰਨੀ ਸੰਖਿਆ ਵਿੱਚ ਵਿਕਾਸ ਕਾਰਜ ਹੋ ਰਹੇ ਹਨ। ਪਿੰਡ ਵਾਸੀਆਂ ਨੇ ਉਨ੍ਹਾਂ ਦੇ ਦਰਵਾਜੇ ਤੱਕ ਆ ਕੇ ਸੁਣਨ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਧਾਇਕ ਦੀ ਖੁੱਲ  ਕੇ ਸ਼ਲਾਘਾ ਕੀਤੀ।ਇਸ ਮੌਕੇ ਰਾਜਨੀਤਿਕ ਹੀ ਨਹੀਂ ਸਗੋਂ ਪ੍ਰਸ਼ਾਸਨਿਕ ਪੱਧਰ ਦੇ ਅਧਿਕਾਰੀਆਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ।
  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *