ਸ੍ਰੀ ਮੁਕਤਸਰ ਸਾਹਿਬ, 05 ਅਗਸਤ ()- ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬੇਵਾਲਾ ਵਿਖੇ 70 ਦੇ ਕਰੀਬ ਛਾਂਦਾਰ, ਫ਼ਲਦਾਰ ਅਤੇ ਫੁੱਲਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਬੂਟੇ ਲਾਉਣ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਅਨਾਰ ਦਾ ਪੌਦਾ ਲਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ, ਈਟੀਟੀ ਅਧਿਆਪਕ ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ, ਭੋਲਾ ਸਿੰਘ, ਗੁਰਪ੍ਰੀਤ ਸਿੰਘ, ਰਮਨ ਕੁਮਾਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ। ਸਕੂਲ ਵਿੱਚ ਵਿਦਿਆਰਥੀ ਨੂੰ ਪਕੌੜੇ ਜਲੇਬੀਆਂ ਅਤੇ ਚਾਹ ਦਾ ਲੰਗਰ ਵੀ ਵਰਤਾਇਆ ਗਿਆ।






