ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਐਂਟੀ ਡਰੱਗਸ ਡੇ ਮਣਾਇਆ ਗਿਆ

Spread the love

ਪੱਟੀ ਸਦੀਕ, 17 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)-  ਪੰਜਾਬ ਸਕੂਲ ਸਿੱਖਿਆਂ ਪੰਜਾਬ ਵੱਲੋਂ ਪ੍ਰਾਪਤ ਹੁਕਮਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ ਵੱਲੋਂ ਪ੍ਰਾਪਤ ਹਦਾਇਤਾ ਅਨੁਸਾਰ ਅੱਜ ਮਿਤੀ 17/4/25 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਐਂਟੀ ਡਰੱਗਸ ਡੇ ਮਣਾਇਆ ਗਿਆ। ਜਿਸ ਵਿੱਚ ਪ੍ਰਾਪਤ ਹਦਾਇਤਾ ਅਨੁਸਾਰ ਪੋਸਟਰ ਮੇਕਿੰਗ, ਸਲੋਗਨ ਅਤੇ ਭਾਸ਼ਣ ਆਦਿ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਜਮਾਤ ਛੇਵੀਂ ਤੋਂ ਲੈ ਕੇ ਜਮਾਤ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੁਕਾਬਲਾ ਸਕੂਲ ਪ੍ਰਿੰਸੀਪਲ ਸ. ਰਾਮ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਕੂਲ ਦੇ ਡੀਪੀਈ ਸ. ਸਾਹਿਬ ਸਿੰਘ ਵੱਲੋਂ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਭਾਗ ਲਿਆ ਗਿਆ। ਅੱਜ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਦਾ ਅੱਜ ਦੇ ਦਿਵਸ ਸਬੰਧੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਰਥੀਆਂ ਵਲੋ ਵਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਓਸ ਉਪਰੰਤ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਜਮਾਤ ਛੇਵੀਂ ਦੀ ਵਿਦਿਆਰਥਣ ‘ਮੰਨਤ’ ਜਮਾਤ ਅੱਠਵੀਂ ਦੀ ਵਿਦਿਆਰਥਣ  ‘ਬਸੰਤੀ’ ਅਤੇ ਜਮਾਤ ਬਾਹਰਵੀਂ ਦੀ ਵਿਦਿਆਰਥਣ ‘ਜਸਮੀਤ’ ਵੱਲੋਂ ਵੱਖ – ਵੱਖ ਸਥਾਨ ਪ੍ਰਾਪਤ ਕੀਤੇ ਗਏ। ਅਖੀਰ ‘ਚ  ਸਕੂਲ ਪ੍ਰਿੰਸੀਪਲ ਵੱਲੋਂ ਸੰਬੋਧਨ ਕਰਦਿਆ ਅੱਜ ਦੇ ਦਿਵਸ ਸਬੰਧੀ ਮਹੱਤਤਾ ਅਤੇ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ ਗਈ। ਇਸ ਦੇ ਨਾਲ ਹੀ ਸ. ਸਾਹਿਬ ਸਿੰਘ ਦੀ ਅਗੁਵਾਈ ਹੇਠ ਕਰਵਏ ਗਏ ਇਸ ਮੁਕਾਬਲੇ ਲਈ ਓਹਨਾਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਦਿਵਸ ਦੀ ਮਹੱਤਤਾ ਤੇ ਚਾਨਣ ਪਾਉਂਦੇ ਹੋਏ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਗਿਆ ‘ਤੇ ਨਾਲ ਹੀ ਵਿਭਾਗ ਵੱਲੋਂ ਕਰਵਾਈ ਜਾਂਦੀ ਸਹਿ ਵਿਦਿਅਕ ਗਤੀਿਧੀਆਂ ਵਿੱਚ ਵੱਧ ਚੜ੍ਹ ਦੇ ਭਾਗ ਲੈਣ ਲਈ ਪ੍ਰੇਰਿਤ ਕਰਦਿਆ ਵਿਦਿਆਰਥੀਆ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *