ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ‘ਜਲ ਪਖਵਾੜਾ” ਸਬੰਧੀ ਉਤਸਵ ਮਨਾਇਆ ਗਿਆ

Spread the love

ਕਪੂਰਥਲਾ, 18 ਅਪ੍ਰੈਲ (ਕੌੜਾ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੀਆਂ ਵਿੱਦਿਅਕ ਸੰਸਥਾਵਾਂ ਵਿੱਚ “ਜਲ ਸ਼ਕਤੀ ਅਭਿਆਨ,ਕੈਚ ਦਾ ਰੇਨ ਕੰਪੇਨ” ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਪ੍ਰਿੰਸੀਪਲ ਮੈਡਮ ਆਸ਼ਾ ਰਾਣੀ ਦੀ ਯੋਗ ਅਗਵਾਈ ਹੇਠ ‘ਜਲ ਪਖਵਾੜਾ” ਸਬੰਧੀ ਉਤਸਵ ਮਨਾਇਆ ਗਿਆ। ਮਦਰ ਟੈਰੇਸਾ ਹਾਊਸ ਦੇ ਇੰਨਚਾਰਜ ਮੈਡਮ ਰਣਜੀਤ ਕੌਰ ਅਤੇ ਮੈਡਮ ਸਰਵਨ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਪੋਸਟਰ ਬਣਾਏ । ਐਨ.ਐਸ.ਐਸ. ਕੈਂਪ ਇੰਨਚਾਰਜ ਮੈਡਮ ਦਵਿੰਦਰ ਕੌਰ ਦੀ ਦੇਖ-ਰੇਖ ਵਿੱਚ ਸਵੇਰ ਦੀ ਸਭਾ ਵਿੱਚ ਪਾਣੀ ਦੀ ਸਾਂਭ-ਸੰਭਾਲ ਅਤੇ ਇਸ ਦੀ ਵਰਤੋਂ ਬਾਰੇ ਵਿਦਿਆਰਥੀਆਂ ਨੂੰ ਜਾਗੂਰਕ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਮੈਡਮ ਆਸ਼ਾ ਰਾਣੀ ਨੇ ਕਿਹਾ ਕਿ ‘ਜਲ ਹੀ ਜੀਵਨ ਹੈ’ ਇਹ ਗੱਲ ਤੁਹਾਡੇ ਵਿਚੋਂ ਬਹੁਤਿਆਂ ਨੇ ਜਰੂਰ ਸੁਣੀ ਹੋਵੇਗੀ। ਦੁਨੀਆਂ ਵਿਚ ਪਾਣੀ ਬਥੇਰਾ ਹੈ ਪਰ ਫੇਰ ਵੀ ਦੇਸ਼- ਦੁਨੀਆਂ ਵਿਚ ਪਾਣੀ ਨੂੰ ਲੈ ਕੇ ਸੰਸਾਰ ਨੂੰ ਜਲ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲ ਮਨੁੱਖ ਅਤੇ ਜੀਵ-ਜੰਤੂਆਂ ਲਈ ਬਹੁਤ ਜਰੂਰੀ ਹੈ। ਪਾਣੀ ਦੀ ਵਰਤੋਂ ਲੱਗਭਗ ਹਰ ਅਹਿਮ ਕੰਮ ਵਿਚ ਕੀਤੀ ਜਾਂਦੀ ਹੈ ਜਿਵੇਂ ਕਿ ਰੋਟੀ ਬਣਾਉਣ ਵਿਚ, ਖੇਤੀ ਕਰਨ ਵਿਚ , ਸਾਫ ਸਫਾਈ ਆਦਿ ਲਈ ਤੇ ਇਸੇ ਕਰ ਕੇ ਪਾਣੀ ਬਿਨਾ ਜੀਵਨ ਦੀ ਕਲਪਨਾ ਕਰਨੀ ਹੀ ਸੰਭਵ ਨਹੀਂ ਹੈ।ਜੇਕਰ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਵਿਚ ਕਈ ਅਜਿਹੇ ਇਲਾਕੇ ਹਨ ਜਿਥੇ ਗਰਮੀ ਦੇ ਮੌਸਮ ਵਿਚ ਪਾਣੀ ਦੀ ਭਾਰੀ ਕਿੱਲਤ ਦੇਖਣ ਨੂੰ ਮਿਲਦੀ ਹੈ। ਸਾਫ ਸੁਥਰਾ ਅਤੇ ਵਰਤੋਂ ਲਾਇਕ ਪਾਣੀ ਦੇਸ਼ ਦੀ ਤਰੱਕੀ ਦੀ ਪਹਿਲੀ ਪੌੜੀ ਹੈ ਜਿਸ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਸਾਡੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਸੀਂ ਪਾਣੀ ਦੀ ਕਿੱਲਤ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕਰ ਰਹੇ ਹਾਂ, ਜਿਸ ਦੇ ਕਾਰਨ ਸਾਨੂੰ ਆਉਣ ਵਾਲੇ ਸਮੇਂ ਵਿਚ ਕਈ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸ ਸਮੇਂ  ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ “ਪਾਣੀ ਬਚਾਓ ਦੇਸ਼ ਬਚਾਓ”” ਸਬੰਧੀ ਰੈਲੀ ਵੀ ਕੱਢੀ ਗਈ। ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਮੈਡਮ ਆਸ਼ਾ ਰਾਣੀ ਤੋਂ ਇਲਾਵਾ ਰਣਜੀਤ ਕੌਰ,ਬਲਦੇਵ ਸਿੰਘ, ਦਵਿੰਦਰ ਕੌਰ,ਅਨੀਤਾ ਸ਼ਰਮਾਂ,ਰੁਪਿੰਦਰ ਕੌਰ,ਦੀਦਾਰ ਸਿੰਘ, ਮੰਜੂ ਕੁਮਾਰੀ , ਹਰਵਿੰਦਰ ਸਿੰਘ,ਸੋਨੀਆਂ, ਨਵਨੀਤ ਕੌਰ,ਪਰਮਿੰਦਰ ਕੌਰ,ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਅਮਰਜੀਤ ਕੌਰ ,ਸਰਵਣ ਕੌਰ,ਪਲਵਿੰਦਰ ਕੌਰ, ਰਜਿੰਦਰ ਕੌਰ ਜੂਨੀਅਰ ਅਸਿਸਟੈਂਟ ,ਸਤਪਾਲ , ਅਮਨਦੀਪ ਕੌਰ, ਮਨਦੀਪ ਕੁਮਾਰ ,ਦਿਲਬਾਗ ਸਿੰਘ ,ਸੰਤ ਰਾਮ , ਗੁਰਪ੍ਰੀਤ ਸਿੰਘ, ਸ਼ੁਸ਼ੀਲ ਕੁਮਾਰ ਅਤੇ ਮਲਕੀਤ ਸਿੰਘ ਕੈਂਪਸ ਮੈਨੇਜਰ ਸਮੇਤ ਸਮੂਹ ਸਟਾਫ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *