ਸਰਕਾਰੀ ਹਾਈ ਸਕੂਲ ਨਵੀਂ ਪਿੱਪਲੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Spread the love

ਫ਼ਰੀਦਕੋਟ, 26 ਮਾਰਚ (ਵਿਪਨ ਮਿੱਤਲ)-ਸਰਕਾਰੀ ਹਾਈ ਸਕੂਲ ਨਵੀਂ ਪਿੱਪਲੀ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਸ਼ਹੀਦ ਭਗਤ ਸਿੰਘ ਟੈਕਨੀਕਲ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ। ਇਸ ਵਿੱਦਿਅਕ ਟੂਰ ਨੂੰ ਸਕੂਲ ਦੀ ਮੁੱਖ ਅਧਿਆਪਕਾ ਰਵਿੰਦਰ ਕੌਰ ਪੁਰੀ ਨੇ ਹਰੀ ਝੰਡੀ ਦੇ ਰਵਾਨਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ’ਚ ਰਹਿ ਦੇ ਟੂਰ ਦਾ ਆਨੰਦ ਮਾਣਨ ਅਤੇ ਆਪਣਾ ਅਮਲੀ ਗਿਆਨ ਵਧਾਉਣ ਲਈ ਪ੍ਰੇਰਿਤ ਕੀਤਾ। ਵਿੱਦਿਅਕ ਟੂਰ ’ਚ ਸ਼ਾਮਲ ਵਿਦਿਆਰਥੀ ਸਕੂਲ ਅਧਿਆਪਕ ਮਾਧਵ ਮੁਰਾਰੀ, ਅਧਿਆਪਕਾ ਬਿੰਦੂ ਅਤੇ ਹੈਲਪਰ ਮਨਦੀਪ ਕੌਰ ਨਾਲ ਪਹਿਲਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਪਹੁੰਚੇ। ਇੱਥੇ ਅਧਿਆਪਕਾਂ ਨੇ ਬੱਚਿਆਂ ਨੂੰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਉਪਰੰਤ ਵਿਦਿਆਰਥੀ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫ਼ਿਰੋਜ਼ਪੁਰ ਪਹੁੰਚੇ। ਇੱਥੇ ਯੂਨੀਵਰਸਿਟੀ ਵੱਲੋਂ ਕਰਵਾਏ ਜਾਂਦੇ ਕੋਰਸਿਜ਼, ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਫ਼ੋਟੋ:-ਸਰਕਾਰੀ ਹਾਈ ਸਕੂਲ ਨਵੀਂ ਪਿੱਪਲੀ ਦੇ ਵਿਦਿਆਰਥੀ ਵਿੱਦਿਅਕ ਟੂਰ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *