ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਫੜੀ ਹੜ ਪੀੜਤਾਂ ਦੀ ਬਾਂਹ 1.5 ਕਰੋੜ ਰਿਲੀਜ਼: ਡਾ ਓਬਰਾਏ

Spread the love

ਸ਼੍ਰੀ ਮੁਕਤਸਰ ਸਾਹਿਬ, 29 ਅਗੱਤ ()- ਡਾਕਟਰ ਐਸ ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਕਾਰਜ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਅੰਦਰ ਹੜ ਪੀੜਤਾਂ ਦੀ ਮੱਦਦ ਲਈ ਵੱਡੀ ਪੱਧਰ ’ਤੇ ਇੰਤਜ਼ਾਮ ਕੀਤੇ ਜਾ ਰਹੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਟਰੱਸਟ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਢ ਕਰੋੜ ਰੁਪਏ ਤਰੁੰਤ ਜਾਰੀ ਕਰ ਦਿੱਤੇ ਗਏ ਹਨ ਅਤੇ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਵੱਡੀ ਪੱਧਰ ਤੇ ਲੌੜੀਦਾ ਸਮਾਨ (ਮੱਛਰਦਾਨੀ, ਕੰਬਲ, ਦਵਾਈਆਂ, ਰਾਸ਼ਣ ਕਿੱਟਾ,ਹਰਾ ਚਾਰਾ, ਤਰਪਾਲਾਂ, ਸਾਫ਼ ਪਾਣੀ) ਭੇਜਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਟੀਮਾਂ ਹੜ੍ਹ ਪੀੜ੍ਹਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਦਿਨ ਰਾਤ ਕੰਮ ਕਰ ਰਹੀਆਂ ਹਨ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਪੂਰੀ ਟੀਮ ਵੱਲੋਂ ਹੜ੍ਹ ਪੀੜ੍ਹਤਾਂ ਲਈ ਕੰਮ ਕਰ ਰਹੀਆਂ ਟਰੱਸਟ ਦੀਆਂ ਟੀਮਾਂ ਨੂੰ ਵਲੰਟੀਅਰ ਤੌਰ ’ਤੇ ਕੰਮ ਕਰਨ ਲਈ ਸੁਨੇਹੇ ਭੇਜ ਦਿੱਤੇ ਗਏ ਹਨ ਤਾਂ ਜੋ ਹੰਗਾਮੀ ਹਾਲਤ ਵਿੱਚ ਮੱਦਦ ਕੀਤੀ ਜਾਂ ਸਕੇ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਸਾਲਾਂ ਵਿਚ ਟਰੱਸਟ ਵੱਲੋਂ ਹੜਾ ਨਾਲ ਪ੍ਰਭਾਵਿਤ ਵੱਡੀ ਗਿਣਤੀ ਵਿਚ ਲੋਕਾਂ ਨੂੰ ਨਵੇ ਮਕਾਨ ਬਣਾ ਕੇ ਦਿੱਤੇ ਗਏ ਹਨ ਅਤੇ ਜ਼ਰੂਰਤ ਅਨੁਸਾਰ ਰਿਪੇਅਰ ਵੀ ਕਰਵਾਏ ਗਏ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ ਇਹ ਸਾਰਾ ਖਰਚ ਡਾਕਟਰ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ 98% ਹਿੱਸਾ ਕੱਢ ਕੇ ਕੀਤਾ ਜਾਂਦਾ ਹੈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸਮੂਹ ਸੇਵਾਦਾਰ ਹਾਜ਼ਰ ਸਨ।

  • Related Posts

    ਧਾਰਮਿਕ ਯਾਤਰਾ ਤੋਂ ਵਾਪਸ ਪਰਤੀ ਸੰਗਤ ਦਾ ਪਿੰਡ ਚੰਦਿਆਣੀ ਕਲਾਂ ਵਿਖੇ ‘ਆਪ’ ਆਗੂ ਕਰਨਵੀਰ ਕਟਾਰੀਆ ਅਤੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਮਹਿਰ ਕਟਾਰੀਆ ਵੱਲੋਂ ਭਰਵਾਂ ਸਵਾਗਤ

    Spread the love

    Spread the love ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਦੇ ਨਜ਼ਦੀਕੀ ਪਿੰਡ ਚੰਦਿਆਣੀ ਕਲਾਂ ਵਿਖੇ ਉਸ ਸਮੇਂ ਬਹੁਤ ਹੀ ਸ਼ਰਧਾਪੂਰਵਕ ਅਤੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ…

    ਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ

    Spread the love

    Spread the loveਨਵਾਂਸ਼ਹਿਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)  ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ…

    Leave a Reply

    Your email address will not be published. Required fields are marked *