ਮਲੋਟ 27 ਮਾਰਚ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਮਲੋਟ ਵਿਖੇ 22 ਲੋੜਵੰਦ ਲੋਕਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ ਭਾਰਤ ਭੂਸ਼ਣ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਅੰਗਹੀਣ ਵਿਅਕਤੀਆਂ, ਬੇਸਹਾਰਾ ਬਜ਼ੁਰਗਾਂ,ਬੇ ਸਹਾਰਾ ਵਿਧਵਾਵਾਂ, ਬੇਸਹਾਰਾ ਬੱਚਿਆਂ ਨੂੰ ਦਿੱਤੀਆਂ ਗਈਆਂ ਅਤੇ ਇਨ੍ਹਾਂ ਵਿਚੋਂ ਕਈ ਕੰਮ ਕਰਨ ਤੋਂ ਵੀ ਅਸਮਰਥ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਵੱਲੋਂ ਵੀ ਡਾਕਟਰ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ ਇਹ ਸਾਰਾ ਖਰਚਾ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਕੀਤਾ ਜਾਂਦਾ ਹੈ।ਇਸ ਮੌਕੇ ਪ੍ਰੇਮ ਗੋਇਲ ਸਾਬਕਾ ਪ੍ਰਧਾਨ ਸ਼ੈਲਰ ਯੂਨੀਅਨ, ਪੰਮੀ ਗੋਇਲ,ਵਰਨ ਗੁਪਤਾ ਵਾਈਸ ਪ੍ਰਧਾਨ ਮੰਦਿਰ ਕਮੇਟੀ ਨੋਜਵਾਨ ਆਗੂ ਜੋਨੀ ਗਰਗ,ਭਾਰਤ ਭੂਸ਼ਣ ਜੂਛਾ, ਸੁਭਾਸ਼ ਦਹੂਜਾ,ਸੋਹਣ ਲਾਲ ਗੂਬਰ, ਜਸਵਿੰਦਰ ਸਿੰਘ ਵਾਲੀਆ ਇਚਾਰਜ ਪੈਨਸ਼ਨ ਵੰਡ ਸਮਾਗਮ,ਕਮਲ ਬਾਂਗਲਾ, ਜਗਜੀਤ ਸਿੰਘ ਔਲਖ, ਬਲਜੀਤ ਕੌਰ ਲੇਡੀਜ਼ ਵਿੰਗ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਆਦਿ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

