ਸਰਬ ਨੌਜਵਾਨ ਸਭਾ ਨੇ ਸਮਾਜ ਸੇਵਾ ਕਰਦਿਆਂ ਮਨਾਇਆ ਚੇਅਰਮੈਨ ਸੁਰੇਸ਼ ਮੱਲ੍ਹਣ ਦਾ ਜਨਮ ਦਿਨ

Spread the love
 ਸਿੱਖਿਆਰਥਣਾਂ ਨੂੰ ਨਰਸਿੰਗ ਕੋਟ ਤੇ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਸਕੂਲ ਫੀਸ
ਫਗਵਾੜਾ 30 ਮਾਰਚ (    ਪ੍ਰੀਤੀ        ) ਸਰਬ ਨੌਜਵਾਨ ਸਭਾ ਰਜਿ. ਫ਼ਗਵਾੜਾ ਵੱਲੋਂ ਸਭਾ ਦੇ ਚੇਅਰਮੈਨ ਸੁਰੇਸ਼ ਮੱਲ੍ਹਣ ਯੂ.ਐਸ.ਏ. ਦਾ ਜਨਮ ਦਿਨ ਬੜੀ ਸਾਦਗੀ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਭਾ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਟਰੇਨਿੰਗ ਸੈਂਟਰ ‘ਚ ਹੋਮ ਕੇਅਰ ਕੋਰਸ ਕਰ ਰਹੀਆਂ ਸਿੱਖਿਆਰਥਣਾਂ ਨੂੰ ਨਰਸਿੰਗ ਕੋਟ ਵੰਡੇ ਗਏ ਜਦਕਿ ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਸਾਲ ਭਰ ਦੀ ਫੀਸ ਭੇਂਟ ਕੀਤੀ ਗਈ। ਇਸ ਮਨੁੱਖਤਾ-ਭਰੇ ਉਪਰਾਲੇ ਸਬੰਧੀ ਆਯੋਜਿਤ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਰਣਜੀਤ ਮੱਲ੍ਹਣ ਮੌਜੂਦ ਰਹੇ। ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਸਭਾ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਮੁੱਖ ਮਹਿਮਾਨ ਅਨੀਤਾ ਸੋਮ ਪ੍ਰਕਾਸ਼ ਕੈਂਥ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇਕਰ ਜਨਮ ਦਿਨ ਵਰਗੇ ਖੁਸ਼ੀ ਦੇ ਮੌਕੇ ਸਿਰਫ਼ ਰਸਮੀ ਖੁਸ਼ੀਆਂ ਤੱਕ ਸੀਮਿਤ ਨਾ ਰਹਿਣ ਅਤੇ ਉਨ੍ਹਾਂ ਨੂੰ ਸਮਾਜ ਸੇਵਾ ਨਾਲ ਜੋੜਿਆ ਜਾਵੇ, ਤਾਂ ਉਹ ਯਾਦਗਾਰ ਬਣ ਜਾਂਦੇ ਹਨ। ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਆਰਥਿਕ ਸਹਾਇਤਾ ਅਤੇ ਸਿੱਖਿਆਰਥਣਾਂ ਨੂੰ ਨਰਸਿੰਗ ਕੋਟ ਪ੍ਰਦਾਨ ਕਰਨਾ ਬੇਹੱਦ ਸ਼ਲਾਘਾਯੋਗ ਕਦਮ ਹੈ, ਜੋ ਸਮਾਜ ਵਿੱਚ ਨਵੀਂ ਸੋਚ ਅਤੇ ਸਕਾਰਾਤਮਕ ਸੰਦੇਸ਼ ਪੈਦਾ ਕਰਦਾ ਹੈ। ਵਿਸ਼ੇਸ਼ ਮਹਿਮਾਨ ਰਣਜੀਤ ਮੱਲ੍ਹਣ ਨੇ ਦੱਸਿਆ ਕਿ ਸੁਰੇਸ਼ ਮੱਲ੍ਹਣ ਯੂ.ਐਸ.ਏ. ਹਮੇਸ਼ਾ ਹੀ ਸਮਾਜ ਸੇਵਾ ਅਤੇ ਮਨੁੱਖਤਾ ਭਲਾਈ ਦੇ ਕਾਰਜਾਂ ਨਾਲ ਡੂੰਘੇ ਤੌਰ ‘ਤੇ ਜੁੜੇ ਰਹਿੰਦੇ ਹਨ। ਉਨ੍ਹਾਂ ਦੇ ਜਨਮ ਦਿਨ ਮੌਕੇ ਕੀਤਾ ਇਹ ਉਪਰਾਲਾ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਰੇਸ਼ ਮੱਲ੍ਹਣ ਯੂ.ਐਸ.ਏ. ਦੇ ਸਹਿਯੋਗ ਅਤੇ ਪ੍ਰੇਰਣਾ ਸਦਕਾ ਸਭਾ ਵੱਲੋਂ ਸਮੇਂ-ਸਮੇਂ ‘ਤੇ ਸਿੱਖਿਆ, ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ, ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਅਤੇ ਹੋਰ ਸਮਾਜ ਭਲਾਈ ਨਾਲ ਜੁੜੇ ਅਨੇਕ ਪ੍ਰੋਜੈਕਟ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੁਸ਼ੀ ਦੇ ਮੌਕਿਆਂ ਨੂੰ ਸਮਾਜ ਹਿਤ ਦੇ ਕੰਮਾਂ ਨਾਲ ਜੋੜਨਾ ਹੀ ਅਸਲ ਸੇਵਾ ਹੈ ਅਤੇ ਇਹੀ ਸੰਦੇਸ਼ ਸਭਾ ਲਗਾਤਾਰ ਸਮਾਜ ਤੱਕ ਪਹੁੰਚਾ ਰਹੀ ਹੈ। ਸਮਾਗਮ ਦੌਰਾਨ ਹਾਜ਼ਰ ਸਮੂਹ ਮਹਿਮਾਨਾਂ ਅਤੇ ਮੈਂਬਰਾਂ ਨੇ ਸੁਰੇਸ਼ ਮੱਲ੍ਹਣ ਯੂ.ਐਸ.ਏ. ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਹੋਰ ਵਧੇਰੇ ਯੋਗਦਾਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਸੁਰੇਸ਼ ਮੱਲ੍ਹਣ ਦੇ ਜਨਮ ਦਿਨ ਦਾ ਕੇਕ ਵੀ ਕੱਟਿਆ ਗਿਆ। ਅੰਤ ਵਿੱਚ ਸਭਾ ਵੱਲੋਂ ਸਾਰੇ ਮਹਿਮਾਨਾਂ, ਸਹਿਯੋਗੀਆਂ ਅਤੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਮਾਜ ਭਲਾਈ ਕਾਰਜ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਸੁਨੀਲ ਬੇਦੀ, ਗੁਰਦੀਪ ਸਿੰਘ ਤੁਲੀ, ਸਭਾ ਦੇ ਉਪ ਪ੍ਰਧਾਨ ਰਵਿੰਦਰ ਸਿੰਘ ਰਾਏ, ਪਰਮਜੀਤ ਰਾਏ, ਨਰਿੰਦਰ ਸੈਣੀ, ਗੁਲਸ਼ਨ ਕਪੂਰ, ਰਣਜੀਤ ਸਿੰਘ ਬੇਦੀ, ਸਮਾਜ ਸੇਵਕ ਰਮਨ ਨਹਿਰਾ, ਹਰਜਿੰਦਰ ਗੋਗਨਾ, ਜਗਜੀਤ ਸੇਠ, ਮੈਡਮ ਆਸ਼ੂ ਬੱਗਾ, ਮੈਡਮ ਗੁਰਜੀਤ ਕੌਰ, ਮੈਡਮ ਸੁਖਪ੍ਰੀਤ ਕੌਰ, ਮੈਡਮ ਲਕਸ਼ਮੀ ਅਤੇ ਮੈਡਮ ਖੁਸ਼ੀ ਰਾਣਾ ਤੋਂ ਇਲਾਵਾ ਸੈਂਟਰ ਦੀਆਂ ਸਿੱਖਿਆਰਥਣਾਂ ਕੋਮਲਪ੍ਰੀਤ, ਮੋਨਿਕਾ, ਰਜਨੀ, ਅਨੁਰਾਧਾ, ਤਾਨੀਆ, ਅਰਾਧਨਾ, ਦਿਵਿਆ, ਗੋਮਤੀ, ਅਮਨਜੋਤ, ਸੁਖਮਨ, ਰੁਪਿੰਦਰ, ਜਾਚਨਾ, ਭਾਰਤੀ, ਸਿਮਰਨ, ਮਾਲਤੀ, ਪ੍ਰੀਤੀ, ਪ੍ਰਾਚੀ, ਸੁਨੀਤਾ, ਅਨਾਮਿਕਾ, ਗੁਰਚਰਨ, ਪਾਇਲ, ਮਨੀਸ਼ਾ, ਅਨਮੋਲ, ਅਮਨਦੀਪ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *