ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

Spread the love
ਸਕੂਲ ਆਫ਼ ਐਮੀਨੈਂਸ ਅਤੇ ਨਵੋਦਿਆ ਵਿਦਿਆਲਿਆ ਪ੍ਰੀਖਿਆ ‘ਚੋਂ ਹਰਮਨਜੀਤ ਕੌਰ ਤੇ ਗੁਰਨੂਰ ਸਿੰਘ ਨੇ ਮਾਰੀ ਬਾਜ਼ੀ
ਸ੍ਰੀ ਗੋਇੰਦਵਾਲ ਸਾਹਿਬ, 29 ਮਾਰਚ (ਕਰਨੈਲ ਸਿੰਘ ਰਿੰਕੂ) — ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਅੱਜ ਦੋ ਹੋਣਹਾਰ ਬੱਚਿਆਂ ਹਰਮਨਜੀਤ ਕੌਰ ਅਤੇ ਗੁਰਨੂਰ ਸਿੰਘ ਦੀਆਂ ਵਿਦਿਅਕ ਖੇਤਰ ਵਿੱਚ ਪ੍ਰਾਪਤ ਕੀਤੀਆਂ ਵੱਡੀਆਂ ਪ੍ਰਾਪਤੀਆਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਬੁਲਾਰਿਆਂ ਨੇ ਦੱਸਿਆ ਕਿ ਇਹ ਸਨਮਾਨ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਲਈ ਦਿੱਤਾ ਗਿਆ ਹੈ ਤਾਂ ਜੋ ਉਹ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਇਲਾਕੇ ਦਾ ਨਾਂ ਰੌਸ਼ਨ ਕਰ ਸਕਣ। ਵਰਣਨਯੋਗ ਹੈ ਕਿ ਪੱਤਰਕਾਰ ਕਰਨੈਲ ਸਿੰਘ ਰਿੰਕੂ ਦੀ ਸਪੁੱਤਰੀ ਹਰਮਨਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਕਾਰੀ ‘ਸਕੂਲ ਆਫ਼ ਐਮੀਨੈਂਸ’ ਦੀ ਪ੍ਰੀਖਿਆ ਵਿੱਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੂਬਾ ਪੱਧਰ ‘ਤੇ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੁਰਨੂਰ ਸਿੰਘ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਪਾਸ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਸਰਦਾਰ ਗੁਰਨਾਮ ਸਿੰਘ ਲਾਡੀ ਅਤੇ ਪ੍ਰਧਾਨ ਗੁਰਮੀਤ ਸਿੰਘ ਨੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਵਧਾਈ ਦਿੱਤੀ। ਇਸ ਸਮਾਗਮ ਵਿੱਚ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਜੋਤੀ, ਮੀਤ ਪ੍ਰਧਾਨ ਹਰਜੀਤ ਸਿੰਘ, ਜਸਪਾਲ ਸਿੰਘ, ਜਨਰਲ ਸਕੱਤਰ ਅੰਗਰੇਜ਼ ਸਿੰਘ ਕੈਰੋ, ਪ੍ਰਬੰਧਕੀ ਸਕੱਤਰ ਹਰਦੀਪ ਸਿੰਘ, ਪ੍ਰੈਸ ਸਕੱਤਰ ਜਗਜੀਤ ਸਿੰਘ, ਪ੍ਰਬੰਧਕ ਸਕੱਤਰ ਮਨਪ੍ਰੀਤ ਸਿੰਘ, ਬਲਦੇਵ ਸਿੰਘ ਸਕੱਤਰ, ਅਮਰਜੀਤ ਸਿੰਘ ਮੈਂਬਰ, ਸੁਖਵਿੰਦਰ ਸਿੰਘ ਮੈਂਬਰ ਅਤੇ ਗੋਪੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਬੱਚਿਆਂ ਦੇ ਮਾਪਿਆਂ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *