*ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੋਪ ਫਰਾਂਸਿਸ ਦੇ ਚਲਾਣੇ ’ਤੇ ਸੰਵੇਦਨਾ ਪ੍ਰਗਟਾਈ*

Spread the love

ਜੈਤੋ,21 ਅਪ੍ਰੈਲ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੋਪ ਫਰਾਂਸਿਸ ਦੇ ਚਲਾਣੇ ’ਤੇ ਸੰਵੇਦਨਾ ਪ੍ਰਗਟ ਕਰਦਿਆਂ ਕ੍ਰਿਸ਼ਚਨ ਭਾਈਚਾਰੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪੋਪ ਫਰਾਂਸਿਸ ਆਪਣੇ ਧਰਮ ਦੇ ਆਗੂ ਸਨ, ਜਿਨ੍ਹਾਂ ਦੇ ਸੰਸਾਰ ਤੋਂ ਚਲੇ ਜਾਣ ਨਾਲ ਭਾਈਚਾਰੇ ਨੂੰ ਵੱਡਾ ਘਾਟਾ ਪਿਆ ਹੈ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਸਿੱਖ ਭਾਈਚਾਰੇ ਵੱਲੋਂ ਸੰਵੇਦਨਾ ਪ੍ਰਗਟਾਉਂਦਿਆਂ ਕਰਤਾ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *