ਸਿਰਜਣਾ ਕੇਂਦਰ ਦੀ ਨਵੀਂ ਟੀਮ ਦੀ ਚੋਣ 6 ਅਪ੍ਰੈਲ ਦਿਨ ਐਤਵਾਰ ਨੂੰ -ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ

Spread the love

ਕਪੂਰਥਲਾ, 1 ਅਪ੍ਰੈਲ (ਕੌੜਾ)- ਇਲਾਕੇ ਦੇ ਲੇਖਕਾਂ ਦੀ ਵਿਸ਼ਵ ਪ੍ਰਸਿੱਧ ਸੰਸਥਾ ਸਿਰਜਣਾ ਕੇਂਦਰ (ਰਜਿ.) ਵਿਰਸਾ ਵਿਹਾਰ ਕਪੂਰਥਲਾ ਵੱਲੋਂ ਜਿੱਥੇ ਸਮੇਂ-ਸਮੇਂ ਸਾਹਿਤਕ ਸਮਾਗਮ ਕਰਵਾਏ ਜਾਂਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੰਵਰ ਇਕਬਾਲ ਸਿੰਘ ਨੂੰ ਪ੍ਰਧਾਨ ਅਤੇ ਸ਼ਾਇਰ ਸ਼ਹਿਬਾਜ਼ ਖ਼ਾਨ ਨੂੰ ਜਨਰਲ ਸਕੱਤਰ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਦੱਸਿਆ। ਉਹਨਾਂ ਕਿਹਾ ਕਿ  ਦੋ ਸਾਲਾਂ ਬਾਅਦ ਸਰਬਸੰਮਤੀ ਨਾਲ ਨਿਰਪੱਖ ਚੋਣਾਂ ਕਰਵਾ ਕੇ ਨਵੀਂ ਟੀਮ ਦਾ ਗਠਨ ਕੀਤਾ ਜਾਂਦਾ ਹੈ। 31 ਮਾਰਚ  2023 ਨੂੰ ਸਰਬਸੰਮਤੀ ਨਾਲ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਨੂੰ ਪ੍ਰਧਾਨ ਅਤੇ ਸ਼ਾਇਰ ਸ਼ਹਿਬਾਜ਼ ਖ਼ਾਨ ਨੂੰ ਜਨਰਲ ਸਕੱਤਰ ਚੁਣਿਆ ਗਿਆ ਸੀ।ਜਦ ਕਿ ਸੀਨੀਅਰ ਵਾਈਸ ਪ੍ਰਧਾਨ ਵਜੋਂ ਪ੍ਰਿੰਸੀਪਲ ਕੇਵਲ ਸਿੰਘ ਰੱੱਤੜਾ, ਸਕੱਤਰ ਆਸ਼ੂ ਕੁਮਰਾ ਅਤੇ ਵਿਤ ਸਕੱਤਰ ਮਲਕੀਤ ਸਿੰਘ ਮੀਤ ਨਿਯੁਕਤ ਕੀਤੇ ਗਏ ਸਨ। ਇਸ ਸਮੁੱਚੀ ਟੀਮ ਨੇ ਤਕਰੀਬਨ ਦੋ ਸਾਲ ਬਹੁਤ ਵਧੀਆ ਸਾਹਿਤਕ ਸਮਾਗਮ ਰਚਾਏ। ਦੇਸ਼-ਵਿਦੇਸ਼ ਤੋਂ ਆਏ ਸਾਹਿਤਕਾਰਾਂ ਦੇ ਰੂ-ਬ-ਰੂ ਕਵੀ ਦਰਬਾਰ, ਗ਼ਜ਼ਲ ਵਰਕਸ਼ਾਪ ਅਤੇ ਪੁਸਤਕਾਂ ਉੱਪਰ ਗੋਸ਼ਟੀਆਂ ਆਦਿ ਕਰਵਾਈਆਂ ਗਈਆਂ।ਸੰਵਿਧਾਨ ਮੁਤਾਬਿਕ 31 ਮਾਰਚ ਨੂੰ ਇਸ ਟੀਮ ਦੇ ਦੋ ਸਾਲ ਪੂਰੇ ਹੋਣ ਉਪਰੰਤ ਸਿਰਜਣਾ ਕੇਂਦਰ ਦੇ ਮੌਜੂਦਾ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰਾਂ ਨੇ 6 ਅਪ੍ਰੈਲ 2025 ਨੂੰ ਸਵੇਰੇ 10 ਵਜੇ ਕੇਂਦਰ ਦੇ ਦਫ਼ਤਰ ਵਿੱਚ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸੰਸਥਾ ਨਾਲ ਜੁੜੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *